ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਇਸ ਸਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਇੱਕ ਵੀਡੀਓ ਜਾਰੀ ਕਰਕੇ ਲੋਕਾਂ ਨੂੰ ਸੁਨੇਹਾ ਦਿੱਤਾ ਹੈ। ਇਸ ਵੀਡੀਓ ਵਿੱਚ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ 30 ਦਸੰਬਰ ਨੂੰ ਕਿਹੜੀਆਂ ਸੇਵਾਵਾਂ ਬੰਦ ਰਹਿਣਗੀਆਂ ਅਤੇ ਇਸ ਦੌਰਾਨ ਕਿਹੜੀਆਂ ਸੇਵਾਵਾਂ ਨੂੰ ਜਾਰੀ ਰਹਿਣਗੀਆਂ।
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਦੇਸ਼ ਭਰ ਵਿੱਚ ਲਾਗੂ ਕਾਰਪੋਰੇਟ ਨੀਤੀਆਂ ‘ਤੇ ਪੰਜਾਬ ਸਵਾਲ ਉਠਾਏਗਾ। ਉਨ੍ਹਾਂ ਕਿਹਾ ਕਿ ਇਹ ਨੀਤੀਆਂ ਪੰਜਾਬ ਦੇ ਵਪਾਰਕ, ਲਘੂ ਉਦਯੋਗਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ‘ਤੇ ਹਮਲਾ ਕਰ ਰਹੀਆਂ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਜ਼ਿੱਦੀ ਹਨ। ਉਨ੍ਹਾਂ ਨੂੰ ਆਪਣੀ ਜ਼ਿੱਦ ਛੱਡਣੀ ਚਾਹੀਦੀ ਹੈ ਅਤੇ ਗੱਲਬਾਤ ਰਾਹੀਂ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨਾ ਚਾਹੀਦਾ ਹੈ।
ਪੰਧੇਰ ਨੇ ਕਿਹਾ ਕਿ ਪੰਜਾਬ ਬੰਦ ਨੂੰ ਹਰ ਵਰਗ ਦਾ ਸਮਰਥਨ ਮਿਲ ਰਿਹਾ ਹੈ। ਇਸ ਦੌਰਾਨ ਪੈਟਰੋਲ ਪੰਪ ਅਤੇ ਗੈਸ ਏਜੰਸੀਆਂ, ਰੇਲ ਸੇਵਾਵਾਂ, ਆਵਾਜਾਈ ਅਤੇ ਦੁਕਾਨਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ।30 ਦਸੰਬਰ ਨੂੰ ਪੰਜਾਬ ਰਹੇਗਾ ਬੰਦ, ਸਿਰਫ਼ ਜ਼ਰੂਰੀ ਸੇਵਾਵਾਂ ਰਹਿਣਗੀਆਂ ਜਾਰੀ
ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਇਸ ਸਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਇੱਕ ਵੀਡੀਓ ਜਾਰੀ ਕਰਕੇ ਲੋਕਾਂ ਨੂੰ ਸੁਨੇਹਾ ਦਿੱਤਾ ਹੈ। ਇਸ ਵੀਡੀਓ ਵਿੱਚ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ 30 ਦਸੰਬਰ ਨੂੰ ਕਿਹੜੀਆਂ ਸੇਵਾਵਾਂ ਬੰਦ ਰਹਿਣਗੀਆਂ ਅਤੇ ਇਸ ਦੌਰਾਨ ਕਿਹੜੀਆਂ ਸੇਵਾਵਾਂ ਨੂੰ ਜਾਰੀ ਰਹਿਣਗੀਆਂ।
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਦੇਸ਼ ਭਰ ਵਿੱਚ ਲਾਗੂ ਕਾਰਪੋਰੇਟ ਨੀਤੀਆਂ ‘ਤੇ ਪੰਜਾਬ ਸਵਾਲ ਉਠਾਏਗਾ। ਉਨ੍ਹਾਂ ਕਿਹਾ ਕਿ ਇਹ ਨੀਤੀਆਂ ਪੰਜਾਬ ਦੇ ਵਪਾਰਕ, ਲਘੂ ਉਦਯੋਗਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ‘ਤੇ ਹਮਲਾ ਕਰ ਰਹੀਆਂ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਜ਼ਿੱਦੀ ਹਨ। ਉਨ੍ਹਾਂ ਨੂੰ ਆਪਣੀ ਜ਼ਿੱਦ ਛੱਡਣੀ ਚਾਹੀਦੀ ਹੈ ਅਤੇ ਗੱਲਬਾਤ ਰਾਹੀਂ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨਾ ਚਾਹੀਦਾ ਹੈ।
ਪੰਧੇਰ ਨੇ ਕਿਹਾ ਕਿ ਪੰਜਾਬ ਬੰਦ ਨੂੰ ਹਰ ਵਰਗ ਦਾ ਸਮਰਥਨ ਮਿਲ ਰਿਹਾ ਹੈ। ਇਸ ਦੌਰਾਨ ਪੈਟਰੋਲ ਪੰਪ ਅਤੇ ਗੈਸ ਏਜੰਸੀਆਂ, ਰੇਲ ਸੇਵਾਵਾਂ, ਆਵਾਜਾਈ ਅਤੇ ਦੁਕਾਨਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਸਰਵਣ ਸਿੰਘ ਨੇ ਦੱਸਿਆ ਕਿ ਐਮਰਜੈਂਸੀ ਸੇਵਾਵਾਂ ਚਾਲੂ ਰੱਖੀਆਂ ਜਾਣਗੀਆਂ। ਜਿਸ ਵਿੱਚ ਮੈਡੀਕਲ ਸੇਵਾਵਾਂ, ਵਿਆਹ, ਹਵਾਈ ਅੱਡੇ ਦੀਆਂ ਜ਼ਰੂਰੀ ਸੇਵਾਵਾਂ, ਬੱਚਿਆਂ ਦੀ ਇੰਟਰਵਿਊ ਕਰਨ ਵਰਗੀਆਂ ਪ੍ਰਕਿਰਿਆਵਾਂ ਸ਼ਾਮਲ ਹਨ।