Friday, December 8, 2023
spot_img

30 ਸਾਲਾ ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਮੌ.ਤ

Must read

ਗੁਰਦਾਸਪੁਰ ‘ਚ ਪੈਂਦੇ ਕਸਬਾ ਪੁਰਾਣਾ ਸ਼ਾਲਾ ਦੇ ਪਿੰਡ ਬਹਾਦਰਪੁਰ ਦੇ ਨੌਜਵਾਨ ਜਗਜੋਤ ਸਿੰਘ (30) ਪੁੱਤਰ ਜੋਗਿੰਦਰ ਸਿੰਘ ਦੀ ਅਮਰੀਕਾ ਦੇ Los Angeles ਸ਼ਹਿਰ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਜੋਗਿੰਦਰ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਸ ਨੇ ਜ਼ਮੀਨ ‘ਤੇ ਕਰਜ਼ਾ ਲੈ ਕੇ ਸਾਲ 2017 ‘ਚ ਆਪਣੇ ਲੜਕੇ ਜਗਜੋਤ ਸਿੰਘ ਨੂੰ ਅਮਰੀਕਾ ਭੇਜਿਆ ਸੀ। ਉਨ੍ਹਾਂ ਦੱਸਿਆ ਕਿ ਜਗਜੋਤ ਸਿੰਘ ਨਿਊਯਾਰਕ ਤੋਂ ਕੈਲੀਫੋਰਨੀਆ ਤੱਕ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ।

28 ਅਗਸਤ ਨੂੰ ਜਗਜੋਤ ਸਿੰਘ ਸੜਕ ਹਾਦਸੇ ਦੌਰਾਨ ਗੰਭੀਰ ਜ਼ਖਮੀ ਹੋ ਗਿਆ ਸੀ। ਉਹ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ ਅਤੇ 7 ਸਤੰਬਰ ਨੂੰ ਉਸ ਦੀ ਮੌਤ ਹੋ ਗਈ। ਪਿਤਾ ਨੇ ਦੱਸਿਆ ਕਿ ਇਸ ਬਾਰੇ ਉਸ ਨੂੰ ਉੱਥੇ ਮੌਜੂਦ ਰਿਸ਼ਤੇਦਾਰਾਂ ਤੋਂ ਪਤਾ ਲੱਗਾ, ਜਿਸ ਤੋਂ ਬਾਅਦ ਪੂਰਾ ਪਰਿਵਾਰ ਸੋਗ ਵਿਚ ਡੁੱਬ ਗਿਆ।

ਇਸ ਦੇ ਨਾਲ ਹੀ ਉਨ੍ਹਾਂ ਅੱਗੇ ਦੱਸਿਆ ਕਿ ਮ੍ਰਿਤਕ ਜਗਜੋਤ ਸਿੰਘ ਦਾ ਵਿਆਹ 2012 ਵਿੱਚ ਘਰੋਟਾ ਦੀ ਰਹਿਣ ਵਾਲੀ ਗੁਰਮੀਤ ਕੌਰ ਨਾਲ ਹੋਇਆ ਸੀ। ਮ੍ਰਿਤਕ ਜਗਜੋਤ ਸਿੰਘ ਆਪਣੇ ਪਿੱਛੇ ਦੋ ਪੁੱਤਰ ਛੱਡ ਗਿਆ ਹੈ। ਮ੍ਰਿਤਕ ਦੇ ਪਿਤਾ ਜੋਗਿੰਦਰ ਸਿੰਘ ਨੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੇ ਪੁੱਤਰ ਜਗਜੋਤ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਂਦਾ ਜਾਵੇ ਤਾਂ ਜੋ ਪਰਿਵਾਰ ਉਸ ਦਾ ਅੰਤਿਮ ਸੰਸਕਾਰ ਕਰ ਸਕੇ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ। ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਥਾਨਕ ਲੋਕ ਅਤੇ ਰਿਸ਼ਤੇਦਾਰ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article