ਪੰਜਾਬ ‘ਚ ਵੱਖ-ਵੱਖ ਵਿਭਾਗਾਂ ‘ਚ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਤੇ ਮੈਂਬਰ ਨਿਯੁਕਤ ਕੀਤੇ ਗਏ ਹਨ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਹਨ।
CM ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਵੱਖ-ਵੱਖ ਵਿਭਾਗਾਂ ਵਿਚ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਤੇ ਮੈਂਬਰ ਨਿਯੁਕਤ ਕੀਤੇ ਗਏ ਸਾਰਿਆਂ ਨੂੰ ਨਵੀਆਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ।
‘ਰੰਗਲਾ ਪੰਜਾਬ’ ਟੀਮ ‘ਚ ਤੁਹਾਡਾ ਸਵਾਗਤ ਹੈ। ਉਮੀਦ ਕਰਦੇ ਹਾਂ ਕਿ ਸਾਰੇ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ” ਤੇ ਆਉਣ ਵਾਲੇ ਦਿਨਾਂ ‘ਚ ਹੋਰ ਵਲੰਟੀਅਰਾਂ ਨੂੰ ਵੀ ਜ਼ਿੰਮੇਵਾਰੀਆਂ ਮਿਲਣਗੀਆਂ।