ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਨੇ ਇੱਕ ਕਾਨਫ਼ਰੰਸ ‘ਚ ਕਿਹਾ ਕਿ ਹਿੰਦ ਦੀ ਚਾਦਰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਬਲੀਦਾਨ ਦਿਵਸ ਇਸ ਸਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਬਹੁਤ ਵੱਡੀ ਕੁਰਬਾਨੀ ਦਿੱਤੀ ਹੈ। ਲਾਸਾਨੀ ਇਤਿਹਾਸ ਉਨ੍ਹਾਂ ਦੇ ਨਾਮ ਬੋਲਦਾ ਹੈ ਕਿ ਮੁਗਲਾਂ ਸਮੇਂ ਹਿੰਦੂ ਧਰਮ ਨੂੰ ਬਚਾਉਣ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਕੁਰਬਾਨੀ ਦਿੱਤੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ‘ਆਪ’ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ 350ਵਾਂ ਸ਼ਹੀਦੀ ਦਿਵਸ ਪੰਜਾਬ ‘ਚ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇੱਕ ਮੈਪ ਤਿਆਰ ਕੀਤਾ ਗਿਆ ਹੈ ਜਿਸ ‘ਚ ਜਿਹੜੀ ਜਿਹੜੀ ਥਾਂ ’ਤੇ ਗੁਰੂ ਜੀ ਦੇ ਪਵਿੱਤਰ ਚਰਨ ਪਏ ਹਨ ਉਸੇ-ਉਸੇ ਜਗ੍ਹਾ ‘ਤੇ ਕੀਰਤਨ ਦਰਬਾਰ ਕਰਵਾਏ ਅਤੇ ਕਵੀ ਦਰਬਾਰ ਕਰਵਾਏ ਜਾਣਗੇ। ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਗੁਰੂ ਜੀ ਕਸ਼ਮੀਰ ਤੋਂ ਤੁਰ ਕੇ ਜਿਥੋਂ-ਜਿਥੋਂ ਹੋ ਕੇ ਦਿੱਲੀ ਚਾਂਦਨੀ ਚੌਂਕ ਤੱਕ ਪਹੁੰਚੇ ਸਨ, ਉੱਥੇ-ਉੱਥੇ ਅਸੀਂ ਇੱਕ ਵੱਡੀ ਯਾਤਰਾ ਕੱਢਣ ਦਾ ਵਿਚਾਰ ਕੀਤਾ ਹੈ। ਪੰਜਾਬ ‘ਆਪ’ ਸਰਕਾਰ ਵੱਲੋਂ ਤਿਆਰ ਕੀਤੇ ਗਏ ਮੈਪ ਅਨੁਸਾਰ ਇਹ ਕੱਢੀ ਜਾਵੇਗੀ।