ਬੀਤੇ ਦਿਨ ਪੁੰਛ ਵਿਚ ਫੌਜੀ ਕਾਫਲੇ ’ਤੇ ਅੱਤਵਾਦੀਆਂ ਵੱਲੋਂ ਕੀਤੇ ਗ੍ਰਨੇਡ ਹਮਲੇ ਵਿਚ ਸ਼ਹੀਦ ਹੋਏ ਪੰਜ ਫੌਜੀਆਂ ਵਿਚੋਂ 4 ਫੌਜੀ ਪੰਜਾਬ ਦੇ ਹਨ। ਸ਼ਹੀਦ ਹੋਏ ਜਵਾਨਾਂ ਵਿਚ ਹਵਾਲਦਾਰ ਮਨਦੀਪ ਸਿੰਘ, ਲਾਂਸ ਨਾਇਕ ਕੁਲਵੰਤ ਸਿੰਘ (ਮੋਗਾ), ਸਿਪਾਹੀ ਸੇਵਕ ਸਿੰਘ, ਸਿਪਾਹੀ ਹਰਕ੍ਰਿਸ਼ਨ ਸਿੰਘ ਤੇ ਉੜੀਸਾ ਦੇ ਲਾਂਸ ਨਾਇਕ ਦੇਬਾਸ਼ੀਸ਼ ਬਸਵਾਲ ਸ਼ਾਮਿਲ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਸ਼ਰਧਾਂਜਲੀ ਦਿੰਦਿਆਂ ਕਿਹਾ, “ਰਾਸ਼ਟਰੀ ਰਾਈਫਲਜ਼ ਦੇ ਪੰਜ ਜਵਾਨ ਜਿੰਨਾ ਵਿਚੋਂ ਚਾਰ ਜਵਾਨ ਪੰਜਾਬ ਤੋਂ ਸਨ, ਇਕ ਅਤਿਵਾਦੀ ਹਮਲੇ ਵਿਚ ਸ਼ਹੀਦ,ਸਰਹੱਦਾਂ ਦੇ ਰੱਖਵਾਲੇ ਅਮਰ ਰਹੇ,ਪਰਿਵਾਰਾਂ ਨੂੰ ਵਾਹਿਗੁਰੂ ਭਾਣਾ ਮੰਨਣ ਦਾ ਬਲ ਬਖਸ਼ੇ,ਪ੍ਰਣਾਮ ਸ਼ਹੀਦਾਂ ਨੂੰ।”
ਦੱਸ ਦਈਏ ਕਿ ਬੀਤੇ ਦਿਨ ਜੰਮੂ ਕਸ਼ਮੀਰ ਦੇ ਪੁਣਛ ਇਲਾਕੇ ’ਚ ਦਹਿਸ਼ਤਗਰਦਾਂ ਨੇ ਭਾਰਤੀ ਫੌਜ ਦੇ ਜਵਾਨਾਂ ਨੂੰ ਲਿਜਾ ਰਹੇ ਇਕ ਵਾਹਨ ’ਤੇ ਹਮਲਾ ਕੀਤਾ ਜਿਸ ਵਿੱਚ ਫੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ ਜਦਕਿ ਇੱਕ ਹੋਰ ਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖਮੀ ਜਵਾਨ ਨੂੰ ਤੁਰਤ ਰਾਜੌਰੀ ਦੇ ਆਰਮੀ ਹਸਪਤਾਲ ਪਹੁੰਚਾਇਆ ਗਿਆ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਫੌਜ ਦਾ ਵਾਹਨ ਪੁਣਛ ਜ਼ਿਲ੍ਹੇ ’ਚ ਭਿੰਬਰ ਗਲੀ ਤੋਂ ਸੰਗੀਓਟ ਵੱਲ ਜਾ ਰਿਹਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਰਾਸ਼ਟਰੀ ਰਾਈਫਲਜ ਦੇ ਸ਼ਹੀਦ ਹੋਏ ਪੰਜ ਜਵਾਨਾਂ ਵਿਚੋਂ ਚਾਰ ਪੰਜਾਬ ਤੋਂ ਸਨ। ਸ਼ਹੀਦ ਜਵਾਨਾਂ ਵਿਚ ਮਨਦੀਪ ਸਿੰਘ, ਸੇਵਕ ਸਿੰਘ, ਹਰਕ੍ਰਿਸ਼ਨ ਸਿੰਘ, ਕੁਲਵੰਤ ਸਿੰਘ ਅਤੇ ਦੇਬਅਸ਼ੀਸ਼ ਬਸਵਾਲ ਸ਼ਾਮਲ ਹਨ।