ਭਾਰਤੀ ਰਿਜ਼ਰਵ ਬੈਂਕ ਨੇ 50 ਰੁਪਏ ਦੇ ਨੋਟ ਬਾਰੇ ਨਵੀਂ ਜਾਣਕਾਰੀ ਸਾਂਝੀ ਕੀਤੀ ਹੈ। ਦੇਸ਼ ਦੇ ਕੇਂਦਰੀ ਬੈਂਕ ਵੱਲੋਂ ਜਲਦੀ ਹੀ 50 ਰੁਪਏ ਦੇ ਨਵੇਂ ਬੈਂਕ ਨੋਟ ਜਾਰੀ ਕੀਤੇ ਜਾਣਗੇ। ਇਨ੍ਹਾਂ ਨੋਟਾਂ ‘ਤੇ ਨਵੇਂ ਆਰਬੀਆਈ ਗਵਰਨਰ ਸੰਜੇ ਮਲਹੋਤਰਾ ਦੇ ਦਸਤਖ਼ਤ ਹੋਣਗੇ।
ਭਾਰਤੀ ਰਿਜ਼ਰਵ ਬੈਂਕ (RBI) ਜਲਦੀ ਹੀ ਨਵੇਂ ਨਿਯੁਕਤ ਗਵਰਨਰ ਸੰਜੇ ਮਲਹੋਤਰਾ ਦੇ ਦਸਤਖਤ ਵਾਲੇ 50 ਰੁਪਏ ਦੇ ਨੋਟ ਜਾਰੀ ਕਰੇਗਾ। ਮਲਹੋਤਰਾ ਨੇ ਦਸੰਬਰ 2024 ਵਿੱਚ ਸ਼ਕਤੀਕਾਂਤ ਦਾਸ ਦੀ ਥਾਂ ਲਈ ਸੀ।