Saturday, July 27, 2024
spot_img

50,000 ਰੁਪਏ ਦੀ ਰਿਸ਼ਵਤ ਲੈਂਦਾ ਨਾਭਾ ਨਗਰ ਕੌਂਸਲ ਦਾ JE ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Must read

ਚੰਡੀਗੜ੍ਹ, 19 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਗਲਵਾਰ ਨੂੰ ਅਜੈ ਕੁਮਾਰ, ਜੂਨੀਅਰ ਇੰਜੀਨੀਅਰ (ਜੇ.ਈ.) ਨਗਰ ਕੌਂਸਲ, ਨਾਭਾ, ਜ਼ਿਲ੍ਹਾ ਪਟਿਆਲਾ, ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਗਦੀਪ ਸਿੰਘ ਵਾਸੀ ਨਾਭਾ ਸ਼ਹਿਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਜੇ.ਈ. ਨਾਭਾ ਸ਼ਹਿਰ ਵਿੱਚ ਉਸਦੀ ਦੁਕਾਨ ਦੀ ਸੀ.ਐਲ.ਯੂ. (ਜ਼ਮੀਨੀ ਵਰਤੋਂ ਸਬੰਧੀ ਤਬਦੀਲੀ) ਦੀ ਫਾਈਲ ਅੱਗੇ ਤੋਰਨ ਲਈ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਤੇ ਉੱਕਤ ਜੇਈ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article