ਕੈਨੇਡਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ 20 ਸਾਲਾ ਪੰਜਾਬਣ ਕੁੜੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਕੁੜੀ ਦੀ ਪਛਾਣ ਮਲੇਰਕੋਟਲਾ ਦੇ ਅਮਰਗੜ੍ਹ ਦੀ ਰਹਿਣ ਵਾਲੀ ਪ੍ਰਨੀਤ ਕੌਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਪ੍ਰਨੀਤ ਕੌਰ ਕੁਝ ਸਮਾਂ ਪਹਿਲਾਂ ਹੀ ਉਚੇਰੀ ਪੜ੍ਹਾਈ ਲਈ ਕੈਨੇਡਾ ਦੇ ਕੈਲਗਿਰੀ ਸ਼ਹਿਰ ਗਈ ਸੀ ।
ਲੜਕੀ ਦੇ ਪਿਤਾ ਸਤਬੀਰ ਸਿੰਘ ਸੋਹੀ ਵਾਸੀ ਅਮਰਗੜ੍ਹ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਕੱਲ੍ਹ ਉਨ੍ਹਾਂ ਦੀ ਧੀ ਦੀ ਸਹੇਲੀ ਦਾ ਫੋਨ ਆਇਆ ਕਿ ਪ੍ਰਨੀਤ ਨੂੰ ਦਿਲ ਦਾ ਦੌਰਾ ਪੈ ਗਿਆ ਹੈ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ।