Sunday, April 12, 2026
spot_img

8ਵੀਂ ਅਤੇ 10ਵੀਂ ‘ਚ Top ਕਰਨ ਵਾਲੇ 20 ਬੱਚਿਆਂ ਨੂੰ ‘School Of Eminence’ ‘ਚ ਮਿਲੇਗਾ ਸਿੱਧਾ ਦਾਖਲਾ : CM ਭਗਵੰਤ ਮਾਨ

Must read

ਵਿਸਾਖੀ ਦੇ ਪਵਿੱਤਰ ਮੌਕੇ ‘ਤੇ ਤਖਤ ਸ੍ਰੀ ਦਮਦਮਾ ਸਾਹਿਬ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀ ਸਿੱਖਿਆ, ਕਿਸਾਨ, ਮਹਿਲਾ ਸਸ਼ਕੀਤਕਰਨ ਤੇ ਧਾਰਮਿਕ ਸਥਾਨਾਂ ਨਾਲ ਜੁੜੇ ਕਈ ਅਹਿਮ ਫੈਸਲਿਆਂ ਦਾ ਐਲਾਨ ਕੀਤਾ। ਇਸ ਦੌਰਾਨ ਉਨ੍ਹਾਂ ਨੇ 8ਵੀਂ ਦੇ ਵਿਦਿਆਰਥੀਆਂ ਲਈ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਟੌਪ 20 ਵਿਦਿਆਰਥੀਆਂ ਨੂੰ ਬਿਨਾਂ ਕਿਸੇ ਪ੍ਰੀਖਿਆ ਦੇ ਸਿੱਧੇ ਸਕੂਲ ਆਫ ਐਮੀਨੈਂਸ ਵਿਚ ਦਾਖਲਾ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਦੱਸਿਆ ਕਿ ਹੁਣੇ ਜਿਹੇ 8ਵੀਂ ਕਲਾਸ ਦੇ ਨਤੀਜਿਆਂ ਵਿਚ ਟੌਪ 20 ਵਿਚੋਂ 19 ਥਾਂ ਲੜਕੀਆਂ ਨੇ ਹਾਸਲ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਚੋਟੀ ਦੇ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਸਾਧਾਰਨ ਪਰਿਵਾਰਾਂ ਵਿਚੋਂ ਹਨ। ਸਰਕਾਰ ਦਾ ਉਦੇਸ਼ ਅਜਿਹੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਬੇਹਤਰ ਸਿੱਖਿਆ ਤੇ ਸਹੂਲਤਾਂ ਉਪਲਬਧ ਕਰਾਉਣਾ ਹੈ ਤਾਂ ਕਿ ਉਹ ਅੱਗੇ ਵਧ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ‘ਰੰਗਲਾ ਪੰਜਾਬ’ ਬਣਾਉਣ ਦੇ ਟੀਚੇ ‘ਤੇ ਲਗਾਤਾਰ ਕੰਮ ਕਰ ਰਹੀ ਹੈ। ਸਿੱਖਿਆ ਖੇਤਰ ਵਿਚ ਸੁਧਾਰ ਨੂੰ ਪਹਿਲ ਦਿੱਤੀ ਜਾ ਰਹੀ ਹੈ ਤੇ ਆਉਣ ਵਾਲੇ ਸਮੇਂ ਵਿਚ ਹੋਰ ਵੀ ਵੱਡੇ ਕਦਮ ਚੁੱਕੇ ਜਾਣਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article