ਪੰਜਾਬ ਵਿੱਚ ਧੁੰਦ ਅਤੇ ਠੰਢ ਕਾਰਨ ਬੰਦ ਪਏ ਸਾਰੇ ਸਕੂਲ ਸੋਮਵਾਰ ਭਾਵ ਕੱਲ੍ਹ ਨਵੇਂ ਸਾਲ ਤੋਂ ਖੁੱਲ੍ਹਣਗੇ। ਸਿੱਖਿਆ ਵਿਭਾਗ ਨੇ ਸਕੂਲ ਖੁਲ੍ਹਣ ਦਾ ਸਮਾਂ ਬਦਲ ਦਿੱਤਾ ਹੈ। ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ। ਫਿਲਹਾਲ ਸਿੱਖਿਆ ਵਿਭਾਗ ਵੱਲੋਂ ਇਹ ਸਮਾਂ 14 ਜਨਵਰੀ ਤੱਕ ਤੈਅ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਸਿੱਖਿਆ ਵਿਭਾਗ ਨੇ ਸਰਦੀਆਂ ਦੇ ਮੱਦੇਨਜ਼ਰ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਦੇ ਹੁਕਮ ਜਾਰੀ ਕੀਤੇ ਸਨ।
ਇਸ ਤੋਂ ਪਹਿਲਾਂ ਸੂਬੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਸੀ। ਜਦੋਂ ਕਿ ਅੱਪਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਸੀ। ਪੂਰੇ ਪੰਜਾਬ ਵਿੱਚ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲ ਹਨ। ਇਨ੍ਹਾਂ ਵਿੱਚ 30 ਲੱਖ ਵਿਦਿਆਰਥੀ ਪੜ੍ਹ ਰਹੇ ਹਨ।