Friday, November 22, 2024
spot_img

Instagram ’ਤੇ Reels ਬਣਾ ਕੇ ਨਾ ਪਾਉਣ ਤੋਂ ਹਟੀ ਪਤਨੀ, ਤਾਂ ਪਤੀ ਨੇ ਵੱਢ ਦਿੱਤੇ ਗੁੱਟ

Must read

ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਬਹੋਨਾ ਵਿੱਚ ਇੱਕ ਔਰਤ ਉੱਤੇ ਉਸਦੇ ਪਤੀ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਹਮਲੇ ‘ਚ ਔਰਤ ਦੇ ਹੱਥ ਅਤੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਹਨ। ਉਸ ਦੀ ਇੱਕ ਅੱਖ ਵੀ ਬਾਹਰ ਆ ਗਈ। ਜ਼ਖਮੀ ਔਰਤ ਨੂੰ ਪੇਂਡੂ ਕੈਂਟਰ ਰਾਹੀਂ ਸਿਵਲ ਹਸਪਤਾਲ ਪਹੁੰਚਾਇਆ ਗਿਆ। ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਔਰਤ ਨੂੰ ਫਰੀਦਕੋਟ ਰੈਫਰ ਕਰ ਦਿੱਤਾ। ਜਿੱਥੇ ਇਲਾਜ ਦੌਰਾਨ ਔਰਤ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ ਸਰਬਜੀਤ ਕੌਰ ਵਜੋਂ ਹੋਈ ਹੈ।

ਪੁਲਿਸ ਨੇ ਕੇਸ ਦਰਜ ਕਰਨ ਮਗਰੋਂ ਮੁਲਜ਼ਮ ਪਤੀ ਹਰਮੇਸ਼ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਘਟਨਾ ਐਤਵਾਰ ਸਵੇਰੇ ਵਾਪਰੀ। ਦੋਸ਼ੀ ਪਤੀ ਔਰਤ ਦੇ ਚਰਿੱਤਰ ‘ਤੇ ਸ਼ੱਕ ਕਰਦਾ ਸੀ। ਇਸ ਕਾਰਨ ਹੀ ਇਹ ਅਪਰਾਧ ਕੀਤਾ ਗਿਆ ਸੀ। ਮੋਗਾ ਦੇ ਐਸਪੀ (ਇੰਟੈਲੀਜੈਂਸ) ਅਜੇ ਰਾਜ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਬਹੋਨਾ ਜ਼ਿਲ੍ਹਾ ਮੋਗਾ ਦੀ ਰਹਿਣ ਵਾਲੀ ਸਰਬਜੀਤ ਕੌਰ ਨੂੰ ਉਸ ਦੇ ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਸੀ। ਫਰੀਦਕੋਟ ਮੈਡੀਕਲ ਕਾਲਜ ਵਿੱਚ ਇਲਾਜ ਦੌਰਾਨ ਸੋਮਵਾਰ ਨੂੰ ਉਸ ਦੀ ਮੌਤ ਹੋ ਗਈ। ਸਰਬਜੀਤ ਕੌਰ ਦਾ ਪਤੀ ਉਸ ਦੇ ਚਰਿੱਤਰ ‘ਤੇ ਸ਼ੱਕ ਕਰਦਾ ਸੀ। ਸਰਬਜੀਤ ਕੌਰ ਦੇ ਪਤੀ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article