ਪਠਾਨਕੋਟ ਦੇ ਇੱਕ ਨੌਜਵਾਨ ਦੇ ਪਨਾਮਾ ਦੇ ਜੰਗਲਾਂ ਵਿੱਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਅਮਰੀਕਾ ਤੋਂ ਜਾਣਿਆ ਜਾਂਦਾ ਸੀ। ਟਰੈਵਲ ਏਜੰਟ ਨੇ 45 ਲੱਖ ਰੁਪਏ ਲੈ ਕੇ ਭੇਜਣ ਦੀ ਗੱਲ ਕਹੀ ਸੀ। ਪੀੜਤਾ ਨੇ ਐਮ.ਬੀ.ਏ. ਕੀਤਾ ਹੋਇਆ ਹੈ। ਪਰਿਵਾਰ ਨੇ ਪਿਛਲੇ ਮਹੀਨੇ ਬੇਟੇ ਨਾਲ ਆਖਰੀ ਵਾਰ ਗੱਲ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਤੱਕ ਕੋਈ ਜਾਣਕਾਰੀ ਨਹੀਂ ਪਹੁੰਚੀ।
ਪਰਿਵਾਰ ਦੀ ਸ਼ਿਕਾਇਤ ‘ਤੇ ਪਤੀ-ਪਤਨੀ ਟਰੈਵਲ ਏਜੰਟ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਨੌਜਵਾਨ ਪਠਾਨਕੋਟ ਦੇ ਭਾਰਤ ਨਗਰ ਇਲਾਕੇ ਦਾ ਰਹਿਣ ਵਾਲਾ ਸੀ। ਨੌਜਵਾਨ ਦੇ ਲਾਪਤਾ ਹੋਣ ਕਾਰਨ ਉਸਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਘਰ ਦਾ ਮਾਹੌਲ ਐਨਾ ਗਮਗੀਨ ਹੈ ਕਿ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਰਦੇ ਨੌਜਵਾਨ ਦੇ ਪਿਤਾ ਜੋਗਿੰਦਰ ਸਿੰਘ ਫੁਟ ਫੁੱਟ ਕੇ ਰੋਣ ਲੱਗ ਪਏ।
ਗੁਰਦਾਸਪੁਰ ਦੇ ਪਿੰਡ ਪੰਧੇਰ ਦੇ ਰਹਿਣ ਵਾਲੇ ਜੋਗਿੰਦਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਭਤੀਜਾ ਜਗਮੀਤ ਸਿੰਘ ਬਚਪਨ ਤੋਂ ਹੀ ਉਸ ਦੇ ਨਾਲ ਰਹਿੰਦਾ ਸੀ। ਜਗਮੀਤ ਨੇ ਐਮ.ਬੀ.ਏ. ਕੀਤੀ ਹੋਈ ਸੀ ਅਤੇ ਚੰਗੇ ਭਵਿੱਖ ਲਈ ਵਿਦੇਸ਼ ਜਾਣਾ ਚਾਹੁੰਦਾ ਸੀ, ਜਿਸ ਕਾਰਨ ਉਸ ਨੇ ਆਪਣੇ ਇੱਕ ਜਾਣਕਾਰ ਟਰੈਵਲ ਏਜੰਟ ਪਰਮਿੰਦਰ ਸਿੰਘ ਅਤੇ ਉਸ ਦੀ ਪਤਨੀ ਬਲਵਿੰਦਰ ਕੌਰ ਨਾਲ ਸੰਪਰਕ ਕੀਤਾ ਅਤੇ ਉਸ ਨੂੰ 45 ਲੱਖ ਰੁਪਏ ਵਿਚ ਅਮਰੀਕਾ ਭੇਜਣ ਦੀ ਗੱਲ ਚੱਲ ਰਹੀ ਸੀ।
ਗੁਰਦਾਸਪੁਰ ਦੇ ਨਜ਼ਦੀਕੀ ਪਿੰਡ ਪੰਧੇਰ ਵਿਖੇ ਲਾਪਤਾ ਹੋਏ ਨੌਜਵਾਨ ਜਗਮੀਤ ਦੇ ਚਾਚੇ ਯਸ਼ਪਾਲ ਸਿੰਘ ਅਤੇ ਪਿਤਾ ਜੋਗਿੰਦਰ ਸਿੰਘ ਪਟਵਾਰੀ ਨੇ ਦੱਸਿਆ ਕਿ ਨੌਜਵਾਨ ਜਗਮੀਤ ਨੇ ਐਮ.ਬੀ.ਏ. ਕੀਤੀ ਹੋਈ ਸੀ ਅਤੇ ਅਮਰੀਕਾ ਜਾਣ ਲਈ ਜ਼ਿੱਦ ਤੇ ਅੜ ਗਿਆ ਸੀ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇੱਕ ਏਜੈਂਟ ਨਾਲ ਜਗਮੀਤ ਨੂੰ ਅਮਰੀਕਾ ਭੇਜਣ ਲਈ ਸਾਢੇ 45 ਲੱਖ ਰੁਪਏ ਵਿੱਚ ਗੱਲ ਹੋਈ ਸੀ ਜਿਨਾਂ ਵਿੱਚੋਂ 15 ਲੱਖ ਰੁਪਏ ਉਹਨਾਂ ਵੱਲੋਂ ਐਡਵਾਂਸ ਵੀ ਦੇ ਦਿੱਤੇ ਗਏ ਸਨ।