ਨਵੀਂ ਦਿੱਲੀ : ਦਿੱਲੀ-ਐੱਨਸੀਆਰ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਇੰਨਾ ਜ਼ਬਰਦਸਤ ਸੀ ਕਿ ਲੋਕਾਂ ਨੇ ਇਸ ਦੇ ਝਟਕੇ ਕਾਫੀ ਦੇਰ ਤੱਕ ਮਹਿਸੂਸ ਕੀਤੇ। ਅਮਰੀਕੀ ਭੂ-ਵਿਗਿਆਨਕ ਸਰਵੇਖਣ (ਯੂ.ਐੱਸ.ਜੀ.ਐੱਸ.) ਮੁਤਾਬਕ ਇਸ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਹਿੰਦੂਕੁਸ਼ ਸੂਬੇ ਦੇ ਜੋਰਮ ‘ਚ ਸੀ। ਇੱਥੇ ਆਏ ਪਹਿਲੇ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.1 ਮਾਪੀ ਗਈ, ਜਦੋਂ ਕਿ ਦੂਜਾ ਭੂਚਾਲ ਇਸ ਤੋਂ ਵੀ ਜ਼ਿਆਦਾ ਤੀਬਰਤਾ ਵਾਲਾ ਸੀ, ਜਿਸ ਦੀ ਤੀਬਰਤਾ 6.4 ਸੀ।
ਇਕ ਤੋਂ ਬਾਅਦ ਇਕ ਆਏ ਇਨ੍ਹਾਂ ਦੋਹਰੇ ਭੂਚਾਲ ਦੇ ਜ਼ੋਰਦਾਰ ਝਟਕਿਆਂ ਕਾਰਨ ਲੋਕ ਡਰ ਗਏ ਅਤੇ ਡਰ ਦੇ ਮਾਰੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਆ ਗਏ। ਫਿਲਹਾਲ ਇਸ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।