Friday, November 22, 2024
spot_img

ਲੁਧਿਆਣਾ : ਨਾਜਾਇਜ਼ ਮਾਈਨਿੰਗ ਕਰਦੇ ਫੜੇ ਗਏ ਟਰੱਕ ਨੂੰ ਛੱਡਣ ਦੇ ਦੋਸ਼ ‘ਚ ਇੰਸਪੈਕਟਰ ਸਸਪੈਂਡ

Must read

ਸਤਲੁਜ ਦਰਿਆ ‘ਚੋਂ ਰੇਤੇ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ‘ਚ ਲੁਧਿਆਣਾ ਦੇਹਾਤ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਸਿੱਧਵਾ ਬੇਟ ਥਾਣੇ ਦੇ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਇਹ ਕਾਰਵਾਈ ਕੀਤੀ ਗਈ ਹੈ। ਇੰਸਪੈਕਟਰ ਦਲਜੀਤ ਸਿੰਘ ਨੇ ਨਾਜਾਇਜ਼ ਮਾਈਨਿੰਗ ਕਰਦੇ ਫੜੇ ਗਏ ਟਰੱਕ ਨੂੰ ਛੱਡ ਦਿੱਤਾ ਸੀ।

ਡੀਐਸਪੀ ਸਤਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਹਾਲ ਹੀ ਵਿੱਚ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੇ ਸਤਲੁਜ ਦਰਿਆ ਵਿੱਚੋਂ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਟਿੱਪਰ ਨੂੰ ਕਾਬੂ ਕਰਕੇ ਥਾਣਾ ਸਿੱਧਵਾ ਬੇਟ ਪੁਲੀਸ ਹਵਾਲੇ ਕਰ ਦਿੱਤਾ ਸੀ। ਪਰ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਵੱਲੋਂ ਪੁਲੀਸ ਦੇ ਹਵਾਲੇ ਕੀਤੇ ਟਿੱਪਰ ਨੂੰ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਨੇ ਛੱਡ ਦਿੱਤਾ।

ਸੂਚਨਾ ਮਿਲਣ ਤੋਂ ਬਾਅਦ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੇ ਇਸ ਦੀ ਸ਼ਿਕਾਇਤ ਲੁਧਿਆਣਾ ਦੇਹਾਤ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਕੀਤੀ ਸੀ। ਜਾਂਚ ਤੋਂ ਬਾਅਦ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਵੱਲੋਂ ਦਿੱਤੀ ਗਈ ਸ਼ਿਕਾਇਤ ਸਹੀ ਪਾਈ ਗਈ।

ਇਸ ’ਤੇ ਕਾਰਵਾਈ ਕਰਦਿਆਂ ਲੁਧਿਆਣਾ ਦੇਹਾਤ ਪੁਲੀਸ ਦੇ ਉੱਚ ਅਧਿਕਾਰੀਆਂ ਨੇ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਨੂੰ ਮੁਅੱਤਲ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇ ਦੇ ਖਿਲਾਫ ਹੁਣ ਤੱਕ ਆਈਆਂ ਸਾਰੀਆਂ ਸ਼ਿਕਾਇਤਾਂ ਦੀ ਜਾਂਚ ਕਰਨ ਦੇ ਨਾਲ-ਨਾਲ ਪੁਲਸ ਵਿਭਾਗ ਨੇ ਕਈ ਪੁਰਾਣੀਆਂ ਫਾਈਲਾਂ ਦੀ ਵੀ ਜਾਂਚ ਕੀਤੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article