ਲੁਧਿਆਣਾ : ਲੁਧਿਆਣਾ ਦੇ ਜਵਾਹਰ ਨਗਰ ਸਥਿਤ ਅਧਿਆਪਕਾਂ ਵੱਲੋਂ ਪਾਣੀ ਦੀ ਟੈਂਕੀ ‘ਤੇ ਚੜ੍ਹ ਕੇ ਆਪਣਾ ਗੁੱਸਾ ਜ਼ਾਹਿਰ ਕੀਤਾ ਗਿਆ। ਦੱਸ ਦਈਏ ਕਿ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਅਧਿਆਪਕ ਪਾਣੀ ਦੀ ਟੈਂਕੀ ‘ਤੇ ਚੜ੍ਹੇ। ਇਹਨਾਂ ਵਿੱਚ ਦੋ ਮਰਦ ਅਤੇ ਔਰਤਾਂ ਅਧਿਆਪਕ ਟੈਂਕੀ ‘ਤੇ ਚੜ੍ਹ ਗਏ ਹਨ। ਉਨ੍ਹਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ।
ਗੱਲਬਾਤ ਕਰਨ ‘ਤੇ ਫਾਜ਼ਿਲਕਾ ਦੇ ਵਸਨੀਕ ਗੌਰਵ ਅਤੇ ਪੂਜਾ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਪੰਜਾਬ ਸਰਕਾਰ ਨੇ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਸੀ ਜਿਸ ਵਿੱਚ 130 ਅਧਿਆਪਕ ਰਹਿ ਗਏ ਸਨ। ਜਿਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ ਸੀ। ਉਨ੍ਹਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਈ ਜਾ ਰਹੀ ਹੈ। ਉਹਨਾਂ ਨੇ ਦੱਸਿਆ ਕਿ ਉਹ 6 ਹਜ਼ਾਰ ਰੁਪਏ ਤਨਖਾਹ ’ਤੇ ਕੰਮ ਕਰ ਰਿਹੇ ਹਨ। ਉਨ੍ਹਾਂ ਦੀ ਤਨਖਾਹ ਵਧਾ ਕੇ 18 ਹਜ਼ਾਰ ਰੁਪਏ ਕੀਤੀ ਜਾਵੇ।