ਦਿ ਸਿਟੀ ਹੈੱਡ ਲਾਈਨਸ
ਲੁਧਿਆਣਾ, 23 ਜਨਵਰੀ: ਸੀ.ਆਰ.ਪੀ.ਐਫ ਅਤੇ ਪੰਜਾਬ ਪੁਲਿਸ ਦੀ ਸਖ਼ਤ ਸੁਰੱਖਿਆ ਦੇ ਬਾਵਜੂਦ ਨਸ਼ੀਲੇ ਪਦਾਰਥ ਅਤੇ ਹੋਰ ਇਤਰਾਜ਼ਯੋਗ ਵਸਤੂਆਂ ਜੇਲ੍ਹ ਵਿੱਚ ਕਿਵੇਂ ਪਹੁੰਚਦੀਆਂ ਹਨ, ਇਹ ਇੱਕ ਵੱਡਾ ਮੁੱਦਾ ਬਣਿਆ ਹੋਇਆ ਸੀ, ਜਦੋਂ ਇਹ ਖੁਲਾਸਾ ਹੋਇਆ ਤਾਂ ਹਰ ਕੋਈ ਹੈਰਾਨ ਰਹਿ ਗਿਆ। ਇਹ ਕੋਈ ਹੋਰ ਨਹੀਂ ਬਲਕਿ ਸਹਾਇਕ ਸੁਪਰਡੈਂਟ ਸੀ ਜੋ ਜੇਲ੍ਹ ਦੇ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਤੋਂ ਪੈਸੇ ਲੈਕੇ ਮੋਬਾਈਲ ਫ਼ੋਨ ਅਤੇ ਹੋਰ ਸਾਮਾਨ ਪਹੁੰਚਾਉਂਦਾ ਸੀ। ਉਹ ਕੈਦੀਆਂ ਤੇ ਹਵਾਲਾਤੀਆਂ ਤੋਂ ਪੈਸੇ ਲੈਕੇ ਸਾਮਾਨ ਪਹੁੰਚਾਉਣ ਦੀ ਜ਼ਿੰਮੇਵਾਰੀ ਲੈਂਦਾ ਸੀ। ਜਿਸ ਤੋਂ ਬਾਅਦ ਕੈਦੀ ਅਤੇ ਹਵਾਲਾਤੀ ਜੇਲ੍ਹ ਵਿੱਚ ਬੈਠੇ ਵਿੱਚ ਆਪਣੇ ਸਾਥੀਆਂ ਨਾਲ ਸੰਪਰਕ ਕਰਕੇ ਆਪਣਾ ਕੰਮ ਪੂਰਾ ਕਰਦੇ ਸਨ। ਉਹ ਬਾਹਰਲੇ ਸਾਥੀਆਂ ਦੇ ਸੰਪਰਕ ਵਿੱਚ ਰਹਿ ਕੇ ਆਪਣਾ ਸਾਰਾ ਕੰਮ ਕਰਦਾ ਹੈ। ਇਹ ਗੱਲ ਉਸ ਸਮੇਂ ਸਾਹਮਣੇ ਆਈ ਜਦੋਂ ਜ਼ਿਲ੍ਹਾ ਪੁਲੀਸ ਵੱਲੋਂ ਕੇਸ ਦਰਜ ਕਰਕੇ ਕੁਝ ਵਿਅਕਤੀਆਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ। ਜਿਸ ਤੋਂ ਬਾਅਦ ਜੇਲ ਦੇ ਦੋ ਸਹਾਇਕ ਸੁਪਰਡੈਂਟਾਂ ਦੇ ਨਾਂ ਸਾਹਮਣੇ ਆਏ। ਜਿਸ ਤੋਂ ਬਾਅਦ ਦੋਵਾਂ ਨੂੰ ਨਾਮਜ਼ਦ ਕੀਤਾ ਗਿਆ।
ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਨੇ ਸਹਾਇਕ ਸੁਪਰਡੈਂਟ ਸਤਨਾਮ ਸਿੰਘ ਅਤੇ ਸਹਾਇਕ ਸੁਪਰਡੈਂਟ ਗਗਨ ਸ਼ਰਮਾ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੋਂ ਦੋਵਾਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਪੁਲੀਸ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਵਿੱਚ ਲੱਗੀ ਹੋਈ ਹੈ।
ਸੰਯੁਕਤ ਪੁਲਿਸ ਕਮਿਸ਼ਨਰ ਦਿਹਾਤੀ ਜਸਕਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਪੁਲਿਸ ਥਾਣਾ ਡਵੀਜ਼ਨ 7 ਨੂੰ ਸੂਚਨਾ ਮਿਲੀ ਸੀ ਕਿ ਜੇਲ੍ਹ ‘ਚ ਬੰਦ ਆਸ਼ੂ ਅਰੋੜਾ, ਸਾਹਿਲ ਜਿੰਦਲ, ਰਾਮ ਰਤਨ, ਮੁਖਤਿਆਰ ਸਿੰਘ, ਵਿਜੇ ਕੁਮਾਰ, ਸਵਰਨ ਸਿੰਘ, ਕਰਮਜੀਤ ਸਿੰਘ ਕਰਮੂ ਅਤੇ ਮੁਹੰਮਦ ਸ਼ਹਿਜਾਤ ਮੋਬਾਈਲ ਫ਼ੋਨ ਕੈਦੀਆਂ ਅਤੇ ਹਵਾਲਾਤੀਆਂ ਨੂੰ ਇਸਤੇਮਾਲ ਕਰਨ ਲਈ ਪਹੁੰਚਾਉਂਦੇ ਹਨ ਅਤੇ ਇਸ ਦੇ ਨਾਲ ਨਾਲ ਉਹ ਕੈਦੀਆਂ ਨੂੰ ਨਸ਼ਾ ਵੀ ਸਪਲਾਈ ਕਰਦੇ ਹਨ ਅਤੇ ਨਾਲ ਹੀ ਉਹ ਨਸ਼ੇ ਦੀ ਸਪਲਾਈ ਵੀ ਕਰਦੇ ਹਨ। ਇਨ੍ਹਾਂ ਦੋਵਾਂ ਦੇ ਨਾਲ ਦਿਲਪ੍ਰੀਤ ਸਿੰਘ ਵਾਸੀ ਸਰਹਾਲੀ ਕਲਾਂ ਜ਼ਿਲ੍ਹਾ ਤਰਨਤਾਰਨ ਅਤੇ ਮੁਲਜ਼ਮ ਮੁਖਤਿਆਰ ਸਿੰਘ ਦੀ ਪਤਨੀ ਮਨਦੀਪ ਕੌਰ ਵੀ ਸ਼ਾਮਲ ਹਨ।
ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਨੇ ਜੇਲ੍ਹ ਵਿੱਚ ਬੰਦ ਕੈਦੀਆਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਫੋਨ ਅਤੇ ਹੋਰ ਇਤਰਾਜ਼ਯੋਗ ਵਸਤੂਆਂ ਸੁੱਟ ਕੇ ਉਨ੍ਹਾਂ ਤੱਕ ਪਹੁੰਚਦੀਆਂ ਸਨ। ਜਿਸ ਬਾਰੇ ਸਹਾਇਕ ਸੁਪਰਡੈਂਟ ਗਗਨ ਸ਼ਰਮਾ ਅਤੇ ਸਤਨਾਮ ਸਿੰਘ ਨੂੰ ਪਤਾ ਸੀ। ਉਹ ਉਨ੍ਹਾਂ ਤੋਂ ਪੈਸੇ ਲੈਕੇ ਦੋਵਾਂ ਨੂੰ ਸਾਮਾਨ ਪਹੁੰਚਾ ਦਿੰਦਾ ਸੀ।
ਜੇਕਰ ਉਨ੍ਹਾਂ ਨੂੰ ਬਾਹਰੋਂ ਕੋਈ ਸਾਮਾਨ ਚਾਹੀਦਾ ਸੀ ਤਾਂ ਦੋਸ਼ੀ ਆਸਾਨੀ ਨਾਲ ਉਨ੍ਹਾਂ ਤੱਕ ਪਹੁੰਚਾ ਦਿੰਦੇ ਸਨ। ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਇਆ ਅਤੇ ਦੋਸ਼ੀਆ ਦੀ ਸ਼ਮੂਲੀਅਤ ਪਾਈ ਗਈ। ਜਾਂਚ ਤੋਂ ਬਾਅਦ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਜੇਸੀਪੀ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜੇਕਰ ਕੋਈ ਹੋਰ ਜੇਲ੍ਹ ਮੁਲਾਜ਼ਮ ਜਾਂ ਅਧਿਕਾਰੀ ਸ਼ਾਮਲ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਉਸ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ।