Friday, November 22, 2024
spot_img

ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫਾ, ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਸ਼ੁਰੂ ਕੀਤੀ ਸੜਕ ਸੁਰੱਖਿਆ ਫੋਰਸ

Must read

ਦਿ ਸਿਟੀ ਹੈੱਡ ਲਾਈਨਸ

ਜਲੰਧਰ, 27 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸ਼ਨੀਵਾਰ ਨੂੰ ਜਲੰਧਰ ਦੇ ਪੀ.ਏ.ਪੀ. ਗਰਾਊਂਡ ‘ਚ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਵਿੱਚ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣ ਦੇ ਉਦੇਸ਼ ਨਾਲ ਸੜਕ ਸੁਰੱਖਿਆ ਫੋਰਸ (SSF) ਸ਼ੁਰੂ ਕਰ ਦਿੱਤੀ।
ਮੁੱਖ ਮੰਤਰੀ ਪੰਜਾਬ ਨੇ ਅੱਜ ਆਧੁਨਿਕ ਸਾਧਨਾਂ ਨਾਲ ਲੈਸ ਵਾਹਨਾਂ ਨੂੰ ਸੜਕ ਹਾਦਸਿਆਂ ਨੂੰ ਰੋਕਣ ਅਤੇ ਲੋਕਾਂ ਦੀ ਜਾਨ ਬਚਾਉਣ ਲਈ ਰਾਜ ਦੇ ਹਾਈਵੇਅ ‘ਤੇ ਤਾਇਨਾਤ ਕਰ ਦਿੱਤੀ ਹੈ। ਇਸ ਫੋਰਸ ਵਿੱਚ 144 ਵਾਹਨ ਸ਼ਾਮਲ ਕੀਤੇ ਗਏ ਹਨ। ਇਹ ਵਾਹਨਾਂ ਨਾ ਸਿਰਫ਼ ਤਕਨੀਕ ਨਾਲ ਲੈਸ ਹੋਵੇਗਾ ਸਗੋਂ ਇਨ੍ਹਾਂ ਵਾਹਨਾਂ ਵਿੱਚ ਫਸਟ ਏਡ ਬਾਕਸ ਵੀ ਰੱਖੇ ਗਏ ਹਨ ਤਾਂ ਜੋ ਜ਼ਖ਼ਮੀਆਂ ਨੂੰ ਸਮੇਂ ਸਿਰ ਮੁੱਢਲੀ ਸਹਾਇਤਾ ਦਿੱਤੀ ਜਾ ਸਕੇ। ਇਨ੍ਹਾਂ ਵਾਹਨਾਂ ਨੂੰ 30-30 ਕਿਲੋਮੀਟਰ ਦੀ ਦੂਰੀ ‘ਤੇ ਤਾਇਨਾਤ ਕੀਤਾ ਜਾਵੇਗਾ ਅਤੇ ਇਨ੍ਹਾਂ ਵਾਹਨਾਂ ਨੂੰ 112 ਨੰਬਰ ਡਾਇਲ ਕਰਕੇ ਮਦਦ ਲਈ ਬੁਲਾਇਆ ਜਾ ਸਕਦਾ ਹੈ।
ਆਧੁਨਿਕ ਤਕਨੀਕ ਨਾਲ ਲੈਸ ਇਹ ਵਾਹਨ ਹਾਈਵੇਅ ‘ਤੇ ਦੁਰਘਟਨਾ ਦਾ ਸਾਹਮਣਾ ਕਰਨ ਜਾਂ ਕਿਸੇ ਹੋਰ ਸਮੱਸਿਆ ਦਾ ਸਾਹਮਣਾ ਕਰਨ ਵਾਲਿਆਂ ਦੀ ਮਦਦ ਕਰਨਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article