ਦਿ ਸਿਟੀ ਹੈੱਡ ਲਾਈਨਸ
ਲੁਧਿਆਣਾ, 1 ਫਰਵਰੀ: ਜਨਵਰੀ ਮਹੀਨੇ ਤੋਂ ਧੁੰਦ ਦੀ ਮਾਰ ਝੱਲ ਰਹੇ ਪੰਜਾਬ ਵਾਸੀਆਂ ਲਈ ਫਰਵਰੀ ਮਹੀਨੇ ਦਾ ਪਹਿਲਾ ਦਿਨ ਰਾਹਤ ਲੈ ਕੇ ਆਇਆ ਹੈ। ਅੱਜ ਸਵੇਰੇ ਤੋਂ ਬਾਰਿਸ਼ ਹੋ ਰਹੀ ਹੈ, ਜਿਸ ਨਾਲ ਮੌਸਮ ਬਦਲ ਗਿਆ ਹੈ। ਧੁੰਦ ਦੀ ਸੰਭਾਵਨਾ ਵੀ ਖਤਮ ਹੋ ਜਾਵੇਗੀ। ਇਸ ਦੇ ਨਾਲ ਹਵਾ ਦੀ ਗੁਣਵੱਤਾ ਵਿੱਚ ਵੀ ਸੁਧਾਰ ਹੋਵੇਗਾ।
ਅੱਜ ਸਵੇਰੇ 6 ਵਜੇ ਸ਼ੁਰੂ ਹੋਈ ਬਾਰਿਸ਼ ਦੇ ਨਾਲ-ਨਾਲ ਲੁਧਿਆਣਾ ‘ਚ ਵੀ ਗੜੇ ਪੈਣ ਨਾਲ ਮੀਂਹ ਪਿਆ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਬੀਤੇ ਦਿਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਨਾਲ ਰੁਕ-ਰੁਕ ਕੇ ਬਾਰਿਸ਼ ਹੁੰਦੀ ਰਹੀ। ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਰੌਸ਼ਨ ਹੋ ਗਏ। ਕਣਕ ਸਮੇਤ ਸਾਰੀਆਂ ਫਸਲਾਂ ਨੂੰ ਮੀਂਹ ਦਾ ਫਾਇਦਾ ਹੋਵੇਗਾ। ਪੰਜਾਬ ਦੇ ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹੋਰ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ (ਰੇਨ ਯੈਲੋ ਅਲਰਟ ਇਨ ਪੰਜਾਬ) ਜਾਰੀ ਕੀਤਾ ਗਿਆ ਹੈ।