ਚੰਡੀਗੜ੍ਹ : ਕਿਸਾਨਾਂ ਦੇ ਅੰਦੋਲਨ ਦਾ ਅਸਰ ਰੋਜ਼ਾਨਾ ਦੀਆਂ ਜ਼ਰੂਰੀ ਵਸਤਾਂ ‘ਤੇ ਪੈਣ ਲੱਗ ਗਿਆ ਹੈ। ਕਿਸਾਨਾਂ ਦੇ ਅੰਦੋਲਨ ਕਾਰਨ ਫ਼ਲਾਂ ਤੇ ਸਬਜ਼ੀਆਂ ਦੀ ਸਪਲਾਈ ਬੰਦ ਹੋਣ ਕਾਰਨ ਇਨ੍ਹਾਂ ਕੀਮਤਾਂ ‘ਚ ਭਾਰੀ ਵਾਧਾ ਹੋਇਆ ਹੈ। ਪਿਛਲੇ ਤਿੰਨ ਦਿਨਾਂ ਵਿੱਚ ਇਹ ਵਾਧਾ ਕਰੀਬ ਡੇਢ ਗੁਣਾ ਹੋ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਸੈਕਟਰ 26 ਦੀ ਸਬਜ਼ੀ ਮੰਡੀ ‘ਚ ਰੋਜ਼ਾਨਾ ਕਰੀਬ 80 ਟਰੱਕ ਸਬਜ਼ੀਆਂ ਦੇ ਪੁੱਜਦੇ ਸਨ। ਪਰ ਕਿਸਾਨਾਂ ਦੇ ਅੰਦੋਲਨ ਕਾਰਨ ਇਨ੍ਹਾਂ ਦੀ ਗਿਣਤੀ 15 ਤੋਂ 20 ਰਹਿ ਗਈ ਹੈ। ਜਿਸ ਕਾਰਨ ਸਬਜ਼ੀਆਂ ਦੇ ਭਾਅ ‘ਚ ਅਚਾਨਕ ਵਾਧਾ ਹੋਇਆ ਹੈ।