Monday, December 23, 2024
spot_img

ਪੰਜਾਬ ‘ਚ 22 ਫ਼ਰਵਰੀ ਨੂੰ ਪੈਟਰੋਲ ਪੰਪਾਂ ਦੇ ਬੰਦ ਨੂੰ ਲੈਕੇ ਅਹਿਮ ਖ਼ਬਰ, ਜਾਣੋ ਕੀ ਹੈ ਡੀਲਰਾਂ ਦਾ ਨਵਾਂ ਪਲਾਨ

Must read

ਪੰਜਾਬ ਦੋਆਬਾ ਗਰੁੱਪ ਦੇ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਵਲੋਂ 22 ਫਰਵਰੀ ਨੂੰ ਪੰਜਾਬ ਭਰ ਦੇ ਪੈਟਰੋਲ ਪੰਪ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਸੀ। ਹੁਣ ਦੇਸ਼ ਦੀਆਂ 3 ਪ੍ਰਮੁੱਖ ਪੈਟਰੋਲੀਅਮ ਕੰਪਨੀਆਂ ਇੰਡੀਅਨ ਆਇਲ, ਹਿੰਦੋਸਤਾਨ ਪੈਟਰੋਲੀਅਮ ਅਤੇ ਭਾਰਤ ਪੈਟਰੋਲੀਅਮ ਦੇ ਆਲਾ ਅਧਿਕਾਰੀਆਂ ਨਾਲ 22 ਤਾਰੀਖ਼ ਨੂੰ ਹੋਣ ਵਾਲੀ ਬੈਠਕ ਕਾਰਨ ਐਸੋਸੀਏਸ਼ਨ ਵਲੋਂ ਇਹ ਫ਼ੈਸਲਾ ਵਾਪਸ ਲੈ ਲਿਆ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਿਕ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਨੇ ਦੱਸਿਆ ਕਿ ਪੈਟਰੋਲੀਅਮ ਕੰਪਨੀਆਂ ਦੇ ਆਲਾ ਅਧਿਕਾਰੀਆਂ ਵਲੋਂ ਭਰੋਸਾ ਦਿੱਤਾ ਗਿਆ ਹੈ ਕਿ 22 ਫਰਵਰੀ ਨੂੰ ਮੁੰਬਈ ‘ਚ ਹੋਣ ਵਾਲੀ ਬੈਠਕ ‘ਚ ਪੈਟਰੋਲ ਪੰਪ ਡੀਲਰਾਂ ਨੂੰ ਵੱਡੀ ਰਾਹਤ ਦਿੱਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਪੈਟਰੋਲੀਅਮ ਕੰਪਨੀਆਂ ਦੀ ਡੀਲਰਾਂ ਨਾਲ ਆਖ਼ਰੀ ਬੈਠਕ ਸਾਲ 2018 ‘ਚ ਹੋਈ ਸੀ। ਤੇਲ ਕੰਪਨੀਆਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਪੈਟਰੋਲੀਅਮ ਕਾਰੋਬਾਰੀਆਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ‘ਤੇ ਦਿੱਤੀ ਜਾਣ ਵਾਲੀ ਕਮਿਸ਼ਨ ਰਾਸ਼ੀ ‘ਚ ਕਿਸੇ ਤਰ੍ਹਾਂ ਦਾ ਵਾਧਾ ਨਹੀਂ ਕੀਤਾ ਗਿਆ।

22 ਫਰਵਰੀ ਨੂੰ ਹੋਣ ਵਾਲੀ ਬੈਠਕ ਕਾਰਨ ਐਸੋਸੀਏਸ਼ਨ ਵਲੋਂ ਹੜਤਾਲ ਰੱਦ ਕਰ ਦਿੱਤੀ ਗਈ ਹੈ। ਇਕ ਸਵਾਲ ਦੇ ਜਵਾਬ ‘ਚ ਪਰਮਜੀਤ ਸਿੰਘ ਦੋਆਬਾ ਨੇ ਸਾਫ਼ ਕੀਤਾ ਕਿ ਪੈਟਰੋਲੀਅਮ ਕੰਪਨੀਆਂ ਅਤੇ ਡੀਲਰਾਂ ਦਰਮਿਆਨ ਹੋਣ ਵਾਲੀ ਬੈਠਕ ਦੇ ਜੇਕਰ ਸਾਰਥਕ ਨਤੀਜੇ ਸਾਹਮਣੇ ਨਹੀਂ ਆਉਂਦੇ ਹਨ ਤਾਂ ਫਿਰ ਡੀਲਰ 29 ਫਰਵਰੀ ਨੂੰ ਹੜਤਾਲ ‘ਤੇ ਜਾ ਸਕਦੇ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article