Friday, November 22, 2024
spot_img

ਲੁਧਿਆਣਾ ਤੋਂ 5 ਦਿਨ ਪਹਿਲਾਂ ਕੈਨੇਡਾ ਗਏ ਪਤੀ ਨੇ ਪਤਨੀ ਦਾ ਕੀਤਾ ਕ*ਤ.ਲ

Must read

ਪੰਜਾਬ ਦੇ ਲੁਧਿਆਣਾ ਦੀ ਰਹਿਣ ਵਾਲੀ ਇੱਕ ਔਰਤ ਦਾ ਕੈਨੇਡਾ ਵਿੱਚ ਉਸਦੇ ਪਤੀ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ। ਐਨਾ ਹੀ ਨਹੀਂ ਵਿਅਕਤੀ ਨੇ ਪੂਰੀ ਘਟਨਾ ਦੀ ਵੀਡੀਓ ਬਣਾ ਕੇ ਆਪਣੀ ਮਾਂ ਨੂੰ ਭੇਜ ਦਿੱਤੀ। ਇਹ ਵਿਅਕਤੀ 5 ਦਿਨ ਪਹਿਲਾਂ ਹੀ ਆਪਣੀ ਧੀ ਨੂੰ ਮਿਲਣ ਕੈਨੇਡਾ ਪਹੁੰਚਿਆ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਕੈਨੇਡੀਅਨ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ। ਮ੍ਰਿਤਕ ਦੀ ਪਛਾਣ ਬਲਵਿੰਦਰ ਕੌਰ (41) ਵਾਸੀ ਮੱਲਾ ਪਿੰਡ ਜਗਰਾਉਂ ਵਜੋਂ ਹੋਈ ਹੈ।

ਹਿੰਮਤ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਬਲਵਿੰਦਰ ਕੌਰ ਦਾ ਵਿਆਹ ਜਗਪ੍ਰੀਤ ਸਿੰਘ ਉਰਫ ਰਾਜੂ ਵਾਸੀ ਵਿਸ਼ਾਲ ਨਗਰ ਪੱਖੋਵਾਲ ਰੋਡ ਲੁਧਿਆਣਾ ਨਾਲ ਸਾਲ 2000 ਵਿੱਚ ਹੋਇਆ ਸੀ। ਹਿੰਮਤ ਸਿੰਘ ਨੇ ਦੱਸਿਆ ਕਿ ਉਸਦੀ ਧੀ ਬਲਵਿੰਦਰ ਕੌਰ ਨੇ ਸਾਲ 2020 ‘ਚ ਆਈਲੈਟਸ ਕਰਵਾ ਕੇ ਆਪਣੀ ਬੇਟੀ ਹਰਨੂਰਪ੍ਰੀਤ ਕੌਰ ਨੂੰ ਕੈਨੇਡਾ ਪੜ੍ਹਨ ਲਈ ਭੇਜਿਆ ਸੀ। ਜਨਵਰੀ 2022 ਵਿੱਚ ਬਲਵਿੰਦਰ ਆਪਣੀ ਧੀ ਨੂੰ ਮਿਲਣ ਕੈਨੇਡਾ ਗਈ ਸੀ। ਇਸ ਦੌਰਾਨ ਜਵਾਈ ਜਗਪ੍ਰੀਤ ਸਿੰਘ ਵਾਰ-ਵਾਰ ਬਲਵਿੰਦਰ ਨੂੰ ਫੋਨ ਕਰਦਾ ਰਿਹਾ ਅਤੇ ਉਸ ਨੂੰ ਜਲਦੀ ਕੈਨੇਡਾ ਬੁਲਾਉਣ ਦੀ ਜ਼ਿੱਦ ਕਰਨ ਲੱਗਾ। ਉਸ ਦੀ ਜ਼ਿੱਦ ਕਾਰਨ ਹਰਨੂਰਪ੍ਰੀਤ ਨੇ 11 ਮਾਰਚ 2024 ਨੂੰ ਆਪਣੇ ਪਿਤਾ ਜਗਪ੍ਰੀਤ ਸਿੰਘ ਨੂੰ ਕੈਨੇਡਾ ਬੁਲਾ ਲਿਆ।

ਹਿੰਮਤ ਨੇ ਦੱਸਿਆ ਕਿ ਕੈਨੇਡਾ ਪਹੁੰਚਣ ਦੇ 5 ਦਿਨ ਬਾਅਦ ਹੀ ਜਗਪ੍ਰੀਤ ਨੇ ਬਲਵਿੰਦਰ ਕੌਰ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਜਗਪ੍ਰੀਤ ਨੇ ਇਸ ਦੌਰਾਨ ਇੱਕ ਵੀਡੀਓ ਵੀ ਬਣਾ ਕੇ ਲੁਧਿਆਣਾ ਵਿੱਚ ਆਪਣੀ ਮਾਂ ਨੂੰ ਭੇਜ ਦਿੱਤੀ। ਜਦੋਂ ਲੜਕੇ ਗੁਰਨੂਰ ਸਿੰਘ ਨੇ ਇਹ ਵੀਡੀਓ ਦੇਖੀ ਤਾਂ ਉਸ ਨੇ ਪਰਿਵਾਰ ਨੂੰ ਆਪਣੀ ਮਾਂ ਦੇ ਕਤਲ ਦੀ ਸੂਚਨਾ ਦਿੱਤੀ। ਹਿੰਮਤ ਨੇ ਦੱਸਿਆ ਕਿ ਜਗਪ੍ਰੀਤ ਨੂੰ ਕੈਨੇਡੀਅਨ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article