ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪੁੱਜਦੀਆਂ ਹਨ। ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸਟੇਟ ਬੈਂਕ ਆਫ਼ ਇੰਡੀਆ ਨੇ ਚਾਰ ਬੈਟਰੀ ਵਾਹਨ ਭੇਟ ਕੀਤੇ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ਼ਰਧਾਲੂਆਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਸੇਵਾਵਾਂ ਵਿਚ ਆਪਣੀ ਸਮਰਥਾ ਅਨੁਸਾਰ ਯੋਗਦਾਨ ਪਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਜਿਥੇ ਵੱਖ-ਵੱਖ ਕੰਪਨੀਆਂ ਵੱਲੋਂ ਵਾਹਨ ਭੇਟ ਕਰਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ ਜਾਂਦੀ ਹੈ, ਉਥੇ ਹੀ ਅੱਜ ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਚਾਰ ਬੈਂਟਰੀ ਵਾਹਨ ਭੇਟ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਇਹ ਵਾਹਨ ਬਜ਼ੁਰਗਾਂ, ਬੱਚਿਆਂ ਅਤੇ ਲੋੜਵੰਦਾਂ ਦੀ ਸਹੂਲਤ ਲਈ ਵਰਤੇ ਜਾਣਗੇ। ਪ੍ਰਤਾਪ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਕੀਤੀ ਸੇਵਾ ਦੀ ਸ਼ਲਾਘਾ ਕੀਤੀ