ਸੰਗਰੂਰ : ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 4 ਦਿਨਾਂ ‘ਚ 21 ਲੋਕਾਂ ਦੀ ਮੌਤ ਹੋਈ ਹੈ ਅਤੇ ਕਈਆਂ ਦੀ ਹਾਲਤ ਅਜੇ ਵੀ ਗੰਭੀਰ ਹੈ। ਦੱਸ ਦਈਏ ਕਿ ਸੰਗਰੂਰ ਅਤੇ ਪਟਿਆਲਾ ਦੇ ਹਸਪਤਾਲਾਂ ਵਿੱਚ ਅਜੇ ਵੀ 23 ਦੇ ਕਰੀਬ ਲੋਕ ਦਾਖ਼ਲ ਹਨ।
ਪੀੜ੍ਹਤ ਪਰਿਵਾਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਮਿਲਣ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਤੋਂ ਇਲਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਪੀੜਤ ਪਰਿਵਾਰਾਂ ਨੂੰ ਮਿਲ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਪੀੜਤ ਪਰਿਵਾਰਾਂ ਨੂੰ ਭਰੋਸਾ ਦਿੱਤਾ ਹੈ ਕਿ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਇਹ ਮੌਤਾਂ ਨਹੀਂ ਕਤਲ ਨੇ, ਮਾਸੂਮ ਲੋਕਾਂ ਦੇ ਕਾਤਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖਤ ਸਜ਼ਾ ਦਿੱਤੀ ਜਾਵੇਗੀ। ਸਰਕਾਰ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ।