Monday, December 23, 2024
spot_img

ਸਿੱਖ ਸ਼ਰਧਾਲੂ ਨੇ ਸ੍ਰੀ ਹਰਿਮੰਦਿਰ ਸਾਹਿਬ ਲਈ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਕੀਤਾ ਭੇਟ

Must read

ਅੰਮ੍ਰਿਤਸਰ : ਆਪਣੀ ਸ਼ਰਧਾ ਤੇ ਭਾਵਨਾ ਨੂੰ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ 10 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ ਹੈ। ਸ੍ਰੀ ਦਰਬਾਰ ਸਾਹਿਬ ਵਿਖੇ ਚਲਦੀਆਂ ਸੇਵਾਵਾਂ ਲਈ ਰਾਸ਼ੀ ਦਾ ਇਹ ਚੈੱਕ ਕੰਪਨੀ ਦੇ ਡਾਇਰੈਕਟਰ ਸ. ਹਰਪ੍ਰੀਤ ਸਿੰਘ ਮਿਨਹਾਸ, ਡਾ. ਗੁਰਪ੍ਰੀਤ ਸਿੰਘ ਮਿਨਹਾਸ ਤੇ ਬੀਬੀ ਸਵਰੀਨ ਕੌਰ ਮਿਨਹਾਸ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੂੰ ਸੌਪਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੂਰੇ ਵਿਸ਼ਵ ਦੀਆਂ ਸੰਗਤਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਅਥਾਹ ਸ਼ਰਧਾ ਹੈ ਅਤੇ ਸੰਗਤਾਂ ਵੱਲੋਂ ਚੱਲ ਰਹੀਆਂ ਸੇਵਾਵਾਂ ਵਿੱਚ ਭੇਟਾਵਾਂ ਅਰਪਨ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਜਾਂਦਾ ਹੈ। ਇਸੇ ਤਹਿਤ ਹੀ ਮਿਨਹਾਸ ਪਰਿਵਾਰ ਵੱਲੋਂ ਆਪਣੀ ਕੰਪਨੀ ਦੀ ਤਰਫੋਂ ਅੱਜ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ ਕੀਤਾ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article