Monday, November 25, 2024
spot_img

Congress Manifesto 2024 : ਔਰਤਾਂ ਨੂੰ 1 ਲੱਖ ਰੁਪਏ ਦੀ ਸਾਲਾਨਾ ਸਹਾਇਤਾ ਦੇਣ ਦੀ ਗਾਰੰਟੀ

Must read

ਔਰਤਾਂ ਨੂੰ ਸਰਕਾਰੀ ਨੌਕਰੀਆਂ ‘ਚ 50 ਫੀਸਦੀ ਰਾਖਵਾਂਕਰਨ ਦੇਣ ਦਾ ਵੀ ਵਾਅਦਾ

ਕਾਂਗਰਸ ਪਾਰਟੀ ਨੇ ਅੱਜ ਸ਼ੁੱਕਰਵਾਰ ਨੂੰ ਲੋਕ ਸਭਾ ਚੋਣਾਂ 2024 ਲਈ ਆਪਣਾ ਮੈਨੀਫੈਸਟੋ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨਵੀਂ ਦਿੱਲੀ ਕਾਂਗਰਸ ਦੇ ਮੁੱਖ ਦਫਤਰ ਤੋਂ ਜਾਰੀ ਕੀਤਾ।
ਚੋਣ ਮੈਨੀਫੈਸਟੋ ਦਾ ਨਾਮ ‘ਨਿਆਯਾ ਪੱਤਰ’ ਰੱਖਿਆ ਗਿਆ ਹੈ। ਕਾਂਗਰਸ ਨੇ ਇਸ ਚੋਣ ਮਨੋਰਥ ਪੱਤਰ ਰਾਹੀਂ ਜਨਤਾ ਨੂੰ 25 ਗਾਰੰਟੀਆਂ ਦਿੱਤੀਆਂ ਹਨ। ਕਾਂਗਰਸ ਪਾਰਟੀ ਨੇ ਜਨਤਾ ਨਾਲ ਵਾਅਦਾ ਕੀਤਾ ਹੈ ਕਿ ਜੇਕਰ ਪਾਰਟੀ ਚੋਣਾਂ ਜਿੱਤਦੀ ਹੈ ਤਾਂ ਉਹ ਇਨ੍ਹਾਂ ਗਾਰੰਟੀਆਂ ਨੂੰ ਪੂਰਾ ਕਰੇਗੀ।
ਮਲਿਕਾਰਜੁਨ ਖੜਗੇ ਨੇ ਕਿਹਾ ਕਿ ਕਾਂਗਰਸ ਦਾ ਚੋਣ ਮਨੋਰਥ ਪੱਤਰ ਗਰੀਬਾਂ ਨੂੰ ਸਮਰਪਿਤ ਹੈ।ਇਸ ਵਿੱਚ ਗਰੀਬ ਪਰਿਵਾਰਾਂ ਦੀਆਂ ਔਰਤਾਂ ਨੂੰ 1 ਲੱਖ ਰੁਪਏ ਦੀ ਸਾਲਾਨਾ ਸਹਾਇਤਾ ਦੇਣ ਦਾ ਵਾਅਦਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਸਾਲ 2025 ‘ਚ ਔਰਤਾਂ ਨੂੰ ਸਰਕਾਰੀ ਨੌਕਰੀਆਂ ‘ਚ 50 ਫੀਸਦੀ ਰਾਖਵਾਂਕਰਨ ਦੇਣ ਦਾ ਵੀ ਜਨਤਾ ਨਾਲ ਵਾਅਦਾ ਕੀਤਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article