Friday, November 22, 2024
spot_img

13 ਅਪ੍ਰੈਲ ਨੂੰ ਹਰ ਸਿੱਖ ਆਪਣੇ ਘਰਾਂ ‘ਤੇ ਝੁਲਾਏ ਖ਼ਾਲਸਾਈ ਨਿਸ਼ਾਨ : ਐਡਵੋਕੇਟ ਧਾਮੀ

Must read

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵਲੋਂ 325ਵੇਂ ਖ਼ਾਲਸਾ ਸਾਜਨਾ ਦਿਵਸ ਮੌਕੇ 13 ਅਪ੍ਰੈਲ 2024 ਨੂੰ ਹਰੇਕ ਸਿੱਖ ਨੂੰ ਆਪਣੇ ਘਰਾਂ ਉੱਤੇ ਖ਼ਾਲਸਈ ਨਿਸ਼ਾਨ ਸਾਹਿਬ ਝੁਲਾ ਕੇ ਕੌਮੀ ਜਾਹੋ ਜਲਾਲ ਦਾ ਪ੍ਰਗਟਾਵਾ ਕਰਨ ਦੇ ਆਦੇਸ਼ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੀਆਂ ਸੰਸਥਾਵਾਂ ਤੇ ਅਦਾਰਿਆਂ ਵਿਚ ਇਸ ਨੂੰ ਪੂਰਨ ਰੂਪ ਵਿੱਚ ਲਾਗੂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।

ਐਡਵੋਕੇਟ ਧਾਮੀ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਵ-ਵਿਆਪੀ ਸਿੱਖ ਕੌਮ ਨੂੰ 13 ਅਪ੍ਰੈਲ 2024 ਨੂੰ ਆਪਣੇ ਘਰਾਂ ਉੱਪਰ ਖ਼ਾਲਸਾਈ ਨਿਸ਼ਾਨ ਝੁਲਾਉਣ ਦਾ ਆਦੇਸ਼ ਸਿੱਖ ਕੌਮ ਅੰਦਰ ਉਤਸ਼ਾਹ ਅਤੇ ਜਾਹੋ-ਜਲਾਲ ਪੈਦਾ ਕਰੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਾਲੀਆਂ ਸੰਸਥਾਵਾਂ ਅਤੇ ਅਦਾਰਿਆਂ ਵਿਚ ਖ਼ਾਲਸਾਈ ਨਿਸ਼ਾਨ ਸਾਹਿਬ ਝੁਲਾਏ ਜਾਣਗੇ।

ਉਨ੍ਹਾਂ ਨੇ ਕਿਹਾ ਕਿ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ 11 ਅਪ੍ਰੈਲ ਤੋਂ 14 ਅਪ੍ਰੈਲ ਤੱਕ ਅੰਮ੍ਰਿਤ ਸੰਚਾਲ ਚੱਲਣਗੇ। ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਬੇਨਤੀ ਕਰਦਿਆਂ ਹੈ ਕਿ ਵੈਸਾਖੀ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਪੰਹੁਚ ਕੇ ਗੁਰੂ ਵਾਲੇ ਬਣੋ ਤੇ ਸਿੰਘ ਸਜੋ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article