ਕਪੂਰਥਲਾ ਦੇ ਪਿੰਡ ਸ਼ਾਲਾਪੁਰ ਦੋਨਾ ਦੀ ਰਹਿਣ ਵਾਲੀ ਇੱਕ ਔਰਤ ਦੇ ਪਟਨਾ ਸਾਹਿਬ ਵਿੱਚ ਲਾਪਤਾ ਹੋਣ ਦੀ ਖਬਰ ਸਾਹਮਣੇ ਆਈ ਹੈ। ਪਰਿਵਾਰਕ ਮੈਂਬਰਾਂ ਨੇ ਇਸ ਸਬੰਧੀ ਸੁਲਤਾਨਪੁਰ ਲੋਧੀ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਹੈ ਜਿਸ ਤੋਂ ਪੁਲਿਸ ਵੱਲੋਂ ਇਸ ਦੀ ਭਾਲ ਜਾਰੀ ਕੀਤੀ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਪਿੰਡ ਸ਼ਾਲਾਪੁਰ ਦੋਨਾ ਦੀ ਰਹਿਣ ਵਾਲੀ ਬਲਵੀਰ ਕੌਰ (50 ਸਾਲ) ਬੀਤੀ 2 ਤਰੀਕ ਨੂੰ ਸਵੇਰੇ ਘਰੋਂ ਗੁਰਦੁਆਰਾ ਸਾਹਿਬ ਪਟਨਾ ਸਾਹਿਬ ਮੱਥਾ ਟੇਕਣ ਲਈ ਗਈ ਸੀ। ਪਟਨਾ ਸਾਹਿਬ ਪਹੁੰਚਣ ਤੋਂ ਬਾਅਦ ਉਹ 5 ਤਰੀਕ ਨੂੰ ਸ੍ਰੀ ਗੁਰੂਦੁਆਰਾ ਸਾਹਿਬ ਕੰਪਲੈਕਸ ਦੀ ਧਰਮਸ਼ਾਲਾ ਵਿਚਲੇ ਕਮਰੇ ਤੋਂ ਚਲੇ ਗਏ। ਜਿਸ ਤੋਂ ਬਾਅਦ 8 ਤਰੀਕ ਨੂੰ ਉਸ ਨੇ ਵਿਦੇਸ਼ ਬੈਠੇ ਆਪਣੇ ਲੜਕੇ ਨਾਲ ਫੋਨ ‘ਤੇ ਗੱਲਬਾਤ ਕੀਤੀ। ਪਰ ਇਸ ਤੋਂ ਬਾਅਦ ਬਲਵੀਰ ਕੌਰ ਦਾ ਫੋਨ ਸਵਿਚ ਆਫ ਆਉਣ ਲੱਗਾ।