ਅੰਮ੍ਰਿਤਸਰ ਵਿਖੇ ਡਾਕਟਰ ਭੀਮ ਰਾਓ ਅੰਬੇਦਕਰ ਦਾ ਪੋਤਰਾ ਜਸਵੰਤ ਅੰਬੇਦਕਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਜਸਵੰਤ ਅੰਬੇਦਕਰ ਨੇ ਕਿਹਾ ਕਿ ਉਹ ਇਸ ਵਾਰ ਹੁਸ਼ਿਆਰਪੁਰ ਤੋਂ ਲੋਕ ਸਭਾ ਚੋਣ ਲੜਨਗੇ।
ਉਨ੍ਹਾਂ ਕਿਹਾ ਕਿ ਇਸ ਦੀ ਸ਼ੁਰੂਆਤ ਕਰਨ ਲਈ ਅੱਜ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਲੈਣ ਲਈ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਆਏ ਹਾਂ। ਉਹਨਾਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਸੰਵਿਧਾਨ ਦਾ ਘਾਣ ਕੀਤਾ ਜਾ ਰਿਹਾ ਹੈ ਮੰਤਰੀਆਂ ਨੂੰ ਜੇਲਾਂ ਵਿੱਚ ਸੁੱਟਿਆ ਜਾ ਰਿਹਾ ਹੈ, ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਸੰਵਿਧਾਨ ਚੱਲਣ ਲਈ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਆਜ਼ਾਦ ਉਮੀਦਵਾਰ ਤੇ ਚੋਣ ਲੜੀ ਜਾਏਗੀ। ਇਸ ਮੌਕੇ ਤੇ ਉਹਨਾਂ ਦੇ ਨਾਲ ਟਾਂਡੇ ਤੋਂ ਪੰਜਾਬ ਪ੍ਰਧਾਨ ਮੋਹਨ ਸਬਰਵਾਲ ਵੀ ਪਹੁੰਚੇ ਅਤੇ ਉਹਨਾਂ ਨੇ ਕਿਹਾ ਕਿ ਸਾਡੀ ਸਰਕਾਰ ਆਉਣ ਤੇ ਪੱਤਰਕਾਰਾਂ ਨੂੰ ਸਹੂਲਤਾਂ ਦਿੱਤੀਆਂ ਜਾਣਗੀਆਂ 25000 ਮਹੀਨਾ ਸਰਕਾਰ ਵੱਲੋਂ ਦਿੱਤਾ ਜਾਏਗਾ।