Thursday, September 19, 2024
spot_img

ਭਲਕੇ ਬਰਨਾਲਾ ‘ਚ CM ਮਾਨ ਮੰਤਰੀ ਮੀਤ ਹੇਅਰ ਦੇ ਹੱਕ ‘ਚ ਕੱਢਣਗੇ ਰੋਡ ਸ਼ੋਅ

Must read

ਅਗਾਮੀ ਲੋਕ ਸਭਾ ਚੋਣਾਂ ‘ਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਸਿਖਰਾਂ ‘ਤੇ ਲਿਜਾਣ ਲਈ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਯਾਨੀ 28 ਅਪ੍ਰੈਲ ਨੂੰ ਸੰਬੋਧਨ ਕਰਨਗੇ। ਮੈਰੀਲੈਂਡ, ਬਰਨਾਲਾ ਵਿਖੇ ਦੁਪਹਿਰ ਬਾਅਦ ਚੋਣ ਰੈਲੀ ਰੱਖੀ ਗਈ ਹੈ।

ਦੱਸ ਦਈਏ ਕਿ ਹੁਣ ਤੱਕ ਬਰਨਾਲਾ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਮੀਤ ਹੇਅਰ ਬਰਨਾਲਾ ਜ਼ਿਲ੍ਹੇ ਵਿੱਚ ਇਕੱਲੇ ਚੋਣ ਪ੍ਰਚਾਰ ਕਰ ਰਹੇ ਹਨ। ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਲਾਭ ਸਿੰਘ ਉਗੋਕੇ ਉਨ੍ਹਾਂ ਦਾ ਸਮਰਥਨ ਕਰ ਰਹੇ ਹਨ।

ਇਸਤੋਂ ਇਲਾਵਾ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਵੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਾਤਾਰ ਚੋਣ ਪ੍ਰਚਾਰ ਕਰ ਰਹੇ ਹਨ। ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਨੂੰ ਚੋਣਾਂ ਵਿਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article