ਲੋਕ ਸਭਾ ਹਲਕਾ ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ ਨੂੰ ਟੱਕਰ ਦੇਣ ਲਈ ਕਾਂਗਰਸ ਨੇ ਐਲਾਨਿਆ ਰਾਜਾ ਵੜਿੰਗ ਨੂੰ ਉਮੀਦਵਾਰ
ਪੰਜਾਬ ਦੀ ਸਿਆਸਤ ‘ਚ ਸਭ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਲੁਧਿਆਣਾ ਤੋਂ ਰਾਜਾ ਵੜਿੰਗ ਨੂੰ ਉਮੀਦਵਾਰ ਵਜੋਂ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ ਭਾਜਪਾ ਤੋਂ, ਰਣਜੀਤ ਸਿੰਘ ਢਿੱਲੋਂ ਅਕਾਲੀ ਦਲ ਤੋਂ ਅਤੇ ਆਮ ਆਦਮੀ ਪਾਰਟੀ ਤੋਂ ਅਸ਼ੋਕ ਪੱਪੀ ਪਰਾਸ਼ਰ ਨੂੰ ਉਮੀਦਵਾਰ ਐਲਾਨੇ ਹੋਏ ਹਨ ਅਤੇ ਅੱਜ ਯਾਨੀ ਸੋਮਵਾਰ ਨੂੰ ਕਾਂਗਰਸ ਨੇ ਰਾਜਾ ਵੜਿੰਗ ਦਾ ਐਲਾਨ ਕਰ ਦਿੱਤਾ ਹੈ।
ਦੱਸ ਦਈਏ ਕਿ ਲਗਾਤਾਰ 3 ਵਾਰ MP ਰਹੇ ਰਵਨੀਤ ਸਿੰਘ ਬਿੱਟੂ ਮਾਰਚ ਦੇ ਮਹੀਨੇ ਕਾਂਗਰਸ ਛੱਡ ਕੇ ਭਾਜਪਾ ‘ਚ ਹੋ ਗਏ ਸਨ। ਜਿਸ ਤੋਂ ਬਾਅਦ ਭਾਜਪਾ ਨੇ ਰਵਨੀਤ ਸਿੰਘ ਬਿੱਟੂ ਨੂੰ ਲੋਕ ਸਭਾ ਹਲਕਾ ਲੁਧਿਆਣਾ ਤੋਂ ਟਿਕਟ ਦਿੱਤੀ ਸੀ। ਮਿਲੀ ਜਾਣਕਾਰੀ ਮੁਤਾਬਿਕ ਰਾਜਾ ਵੜਿੰਗ ਅਤੇ ਰਵਨੀਤ ਸਿੰਘ ਬਿੱਟੂ ਆਹਮੋ-ਸਾਹਮਣੇ ਹੋ ਕੇ ਇੱਕ ਦੂਜੇ ਨੂੰ ਟੱਕਰ ਦੇ ਸਕਦੇ ਹਨ।