Thursday, December 19, 2024
spot_img

CM ਭਗਵੰਤ ਮਾਨ ਨੇ ਪਦਮ ਸ਼੍ਰੀ ਸੁਰਜੀਤ ਸਿੰਘ ਪਾਤਰ ਨੂੰ ਦਿੱਤੀ ਸ਼ਰਧਾਂਜਲੀ, ਨਮ ਅੱਖਾਂ ਨਾਲ ਅੰਤਿਮ ਯਾਤਰਾ ਨੂੰ ਦਿੱਤਾ ਮੋਢਾ

Must read

ਉੱਘੇ ਪੰਜਾਬੀ ਕਵੀ ਅਤੇ ਪਦਮ ਸ਼੍ਰੀ ਡਾ: ਸੁਰਜੀਤ ਪਾਤਰ ਦਾ ਅੰਤਿਮ ਸਸਕਾਰ ਅੱਜ 13 ਮਈ (ਸੋਮਵਾਰ) ਨੂੰ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨਘਾਟ, ਲੁਧਿਆਣਾ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਲੁਧਿਆਣਾ ਪਹੁੰਚੇ।

ਉਹ ਲੁਧਿਆਣਾ ਦੇ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨਘਾਟ ਵਿਖੇ ਕਵੀ ਸੁਰਜੀਤ ਸਿੰਘ ਪਾਤਰ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਏ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਨਮ ਅੱਖਾਂ ਨਾਲ ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਨੂੰ ਮੋਢਾ ਦਿੱਤਾ। ਸੁਰਜੀਤ ਪਾਤਰ ਨੂੰ ਆਖ਼ਰੀ ਵਿਦਾਈ ਦੇਣ ਵਾਲਿਆਂ ਦਾ ਜਿੱਥੇ ਤਾਂਤਾ ਲੱਗਾ ਹੋਇਆ ਹੈ, ਉੱਥੇ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਸੁਰਜੀਤ ਸਿੰਘ ਪਾਤਰ ਦਾ ਬੀਤੇ ਸ਼ਨੀਵਾਰ ਸਵੇਰੇ ਲੁਧਿਆਣਾ ਵਿਖੇ ਉਨ੍ਹਾਂ ਦੀ ਰਿਹਾਇਸ਼ ਵਿਖੇ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਉਮਰ 79 ਸਾਲ ਦੀ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article