ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਜੋ ਕਿ ਦਿੱਲੀ ਸ਼ਰਾਬ ਘੋਟਾਲੇ ਦੇ ਮਾਮਲੇ ਵਿੱਚ ਅੰਤਰਿਮ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਏ ਹਨ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਅੱਜ ਯਾਨੀ ਵੀਰਵਾਰ ਨੂੰ ਦੋ ਦਿਨਾਂ ਦੌਰੇ ‘ਤੇ ਅੰਮ੍ਰਿਤਸਰ ਪਹੁੰਚੇ ਹਨ। ਉਹ ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਸਨ। ਅਰਵਿੰਦ ਕੇਜਰੀਵਾਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਦੁਰਗਿਆਣਾ ਮੰਦਰ ਲਈ ਰਵਾਨਾ ਹੋ ਗਏ।
ਸ਼ਾਮ 6 ਵਜੇ ਉਹ ਲਾਹੌਰੀ ਗੇਟ ਵਿਖੇ ਪਾਰਟੀ ਦੇ ਉਮੀਦਵਾਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿੱਚ ਕੀਤੇ ਜਾਣ ਵਾਲੇ ਰੋਡ ਸ਼ੋਅ ਵਿੱਚ ਸ਼ਿਰਕਤ ਕਰਨਗੇ। ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ, ਜਦੋਂ ਕਿ ਕੱਲ੍ਹ ਉਹ ਰਾਮ ਤੀਰਥ ਦੇ ਦਰਸ਼ਨਾਂ ਨੂੰ ਜਾਣਗੇ।