Friday, November 22, 2024
spot_img

ਭਾਰਤੀ ਚੋਣ ਕਮਿਸ਼ਨ ਵੱਲੋਂ ਲੁਧਿਆਣਾ ਸਮੇਤ ਜਲੰਧਰ ਦੇ ਪੁਲਿਸ ਕਮਿਸ਼ਨਰ ਦਾ ਵੀ ਤਬਾਦਲਾ

Must read

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਗੈਰ-ਚੋਣ ਡਿਊਟੀਆਂ ‘ਤੇ ਤਬਦੀਲ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਸਵਪਨ ਸ਼ਰਮਾ, ਆਈ.ਪੀ.ਐਸ. (ਆਰ.ਆਰ.: 2009), ਜੋ ਇਸ ਸਮੇਂ ਜਲੰਧਰ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ ਸ੍ਰੀ ਕੁਲਦੀਪ ਚਾਹਲ, ਆਈ.ਪੀ.ਐਸ. (ਆਰ.ਆਰ.: 2009) ਹਨ। ਜੋ ਕਿ ਇਸ ਵੇਲੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਤਬਦੀਲ ਕਰ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਚੋਣ ਕਮਿਸ਼ਨ ਨੇ ਦੋਵਾਂ ਅਧਿਕਾਰੀਆਂ ਨੂੰ ਗੈਰ-ਚੋਣਾਂ ਨਾਲ ਸਬੰਧਤ ਡਿਊਟੀਆਂ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ, ਕਮਿਸ਼ਨ ਨੇ ਮੁੱਖ ਸਕੱਤਰ ਨੂੰ ਜਲੰਧਰ ਅਤੇ ਲੁਧਿਆਣਾ ਵਿੱਚ ਭਰੇ ਜਾਣ ਵਾਲੇ ਹਰੇਕ ਅਹੁਦਿਆਂ ਲਈ ਤਿੰਨ ਯੋਗ ਅਧਿਕਾਰੀਆਂ ਦਾ ਇੱਕ ਪੈਨਲ ਮੁਹੱਈਆ ਕਰਵਾਉਣ ਲਈ ਕਿਹਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article