Friday, September 20, 2024
spot_img

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 62.80 ਫ਼ੀਸਦੀ ਵੋਟਿੰਗ : ਸਿਬਿਨ ਸੀ

Must read

ਚੰਡੀਗੜ੍ਹ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਪਈਆਂ ਵੋਟਾਂ ਵਿੱਚ 62.80 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 1 ਜੂਨ ਨੂੰ ਦੇਰ ਰਾਤ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ ਬਠਿੰਡਾ ਵਿੱਚ ਸਭ ਤੋਂ ਵੱਧ 69.36 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ।

ਸਿਬਿਨ ਸੀ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ 56.06 ਫ਼ੀਸਦੀ, ਆਨੰਦਪੁਰ ਸਾਹਿਬ ਵਿੱਚ 61.98 ਫ਼ੀਸਦੀ, ਫਰੀਦਕੋਟ ਵਿੱਚ 63.34 ਫ਼ੀਸਦੀ, ਫਤਿਹਗੜ੍ਹ ਸਾਹਿਬ ਵਿੱਚ 62.53 ਫ਼ੀਸਦੀ, ਫਿਰੋਜ਼ਪੁਰ ਵਿੱਚ 67.02 ਫ਼ੀਸਦੀ, ਗੁਰਦਾਸਪੁਰ ਵਿੱਚ 66.67 ਫ਼ੀਸਦੀ ਅਤੇ ਹੁਸ਼ਿਆਰਪੁਰ ਵਿੱਚ 58.86 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਜਲੰਧਰ ਵਿੱਚ 59.70 ਫ਼ੀਸਦੀ, ਖਡੂਰ ਸਾਹਿਬ ਵਿੱਚ 62.55 ਫ਼ੀਸਦੀ, ਲੁਧਿਆਣਾ ਵਿੱਚ 60.12 ਫ਼ੀਸਦੀ, ਪਟਿਆਲਾ ਵਿੱਚ 63.63 ਫ਼ੀਸਦੀ ਅਤੇ ਸੰਗਰੂਰ ਵਿੱਚ 64.63 ਫ਼ੀਸਦੀ ਵੋਟਿੰਗ ਹੋਈ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article