Friday, September 20, 2024
spot_img

ਕੱਲ੍ਹ ਪੰਜਾਬ ‘ਚ ਰਹੇਗਾ Dry Day, ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਬੰਦ ਰਹਿਣਗੇ ਸ਼ਰਾਬ ਦੇ ਠੇਕੇ

Must read

ਪੰਜਾਬ ‘ਚ ਕੱਲ੍ਹ ਡ੍ਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ। 4 ਜੂਨ ਨੂੰ ਸੂਬੇ ਵਿੱਚ ਲੋਕ ਸਭਾ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਣ ਜਾ ਰਹੀ ਹੈ ਜਿਸਦੇ ਮੱਦੇਨਜ਼ਰ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਹੋਟਲ ਜਾਂ ਰੈਸਟੋਰੈਂਟ ਵਿੱਚ ਸ਼ਰਾਬ ਨਹੀਂ ਦਿੱਤੀ ਜਾਵੇਗੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਇਸ ਸਬੰਧੀ ਪਹਿਲਾਂ ਹੀ ਜਾਣਕਾਰੀ ਸਾਂਝੀ ਕੀਤੀ ਜਾ ਚੁੱਕੀ ਹੈ।

4 ਜੂਨ 2024 ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਕਮਿਸ਼ਨ ਵੱਲੋਂ ਇਹ ਫੈਸਲਾ ਵੀ ਲਿਆ ਗਿਆ ਹੈ। ਇਸ ਸਮੇਂ ਦੌਰਾਨ, ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ, ਕਮਿਊਨਿਟੀ ਸੈਂਟਰ, ਸੀਐਸਡੀ ਕੰਟੀਨ, ਦੁਕਾਨਾਂ ਜਾਂ ਕਿਸੇ ਵੀ ਜਨਤਕ ਸਥਾਨ ‘ਤੇ ਸ਼ਰਾਬ ਨਹੀਂ ਵੇਚੀ ਜਾਵੇਗੀ। ਬਿਨਾਂ ਲਾਇਸੈਂਸ ਵਾਲੇ ਅਹਾਤਿਆਂ ਵਿੱਚ ਸ਼ਰਾਬ ਸਟੋਰ ਕਰਨ ‘ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article