ਸਮਰਾਲਾ : ਸਮਰਾਲਾ ਦੇ ਪਿੰਡ ਬਗਲੀ ‘ਚ ਦਿਨ-ਦਿਹਾੜੇ ਵੱਡੀ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਪੰਜਾਬ ਐਂਡ ਸਿੰਧ ਬੈਂਕ ‘ਚ ਹਥਿਆਰਬੰਦ ਲੁਟੇਰਿਆਂ ਨੇ ਲੁੱਟ ਦੀ ਵੱਡੀ ਘਟਨਾ ਨੂੰ ਅੰਜਾਮ ਦਿੱਤਾ ਹੈ। ਜਾਣਕਾਰੀ ਮੁਤਾਬਕ ਕੁੱਝ ਹਥਿਆਰਬੰਦ ਲੋਕ ਮੋਟਰਸਾਈਕਲ ‘ਤੇ ਆਏ ਅਤੇ ਬੈਂਕ ਅੰਦਰ ਦਾਖ਼ਲ ਹੋਏ।
ਉਨ੍ਹਾਂ ਨੇ ਬੈਂਕ ਦੇ ਸਟਾਫ਼ ਨੂੰ ਬੰਧਕ ਬਣਾ ਲਿਆ। ਇਸ ਤੋਂ ਬਾਅਦ ਹਥਿਆਰਬੰਦ ਲੁਟੇਰਿਆਂ ਨੇ ਬੈਂਕ ‘ਚੋਂ ਲੱਖਾਂ ਰੁਪਿਆ ਲੁੱਟਿਆ ਅਤੇ ਗੰਨਮੈਨ ਤੋਂ ਬੰਦੂਕ ਖੋਹ ਕੇ ਫਾਇਰ ਕਰਨੇ ਸ਼ੁਰੂ ਕਰ ਦਿੱਤਾ।
ਉਕਤ ਲੋਕ ਜਾਂਦੇ ਸਮੇਂ ਬੰਦੂਕ ਉੱਥੇ ਹੀ ਸੁੱਟ ਗਏ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਇਹ ਸਾਰੀ ਘਟਨਾ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ‘ਚ ਕੈਦ ਹੋ ਗਈ ਹੈ।
Breaking News: ਸਮਰਾਲੇ ਦੀ ਪੰਜਾਬ ਐਂਡ ਸਿੰਧ ਬੈਂਕ ‘ਚ 15 ਲੱਖ ਦੀ ਲੁੱਟ ਦੀ ਵਾਰਦਾਤ




