Friday, November 22, 2024
spot_img

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਪੰਜਵੇਂ ਦਿਨ ਵੀ ਰਿਹਾ ਫਰੀ, NHAI ਨੂੰ ਭਾਰੀ ਨੁਕਸਾਨ

Must read

ਲੁਧਿਆਣਾ, 20 ਜੂਨ : ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਲਾਡੋਵਾਲ ‘ਤੇ ਕਿਸਾਨ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ। ਜਿਸ ਕਾਰਨ ਟੋਲ ਪਲਾਜ਼ਾ ਪਿਛਲੇ 4 ਦਿਨਾਂ ਤੋਂ ਬੰਦ ਹੈ। ਅੱਜ ਪੰਜਵੇਂ ਦਿਨ ਵੀ ਟੋਲ ਪਲਾਜ਼ਾ ਫਰੀ ਰਿਹਾ। ਪੰਜਵੇਂ ਦਿਨ ਵੀ ਡੇਢ ਲੱਖ ਤੋਂ ਵੱਧ ਵਾਹਨ ਬਿਨਾਂ ਟੋਲ ਟੈਕਸ ਦੇ ਲੰਘੇ। ਜਿਸ ਨਾਲ NHAI ਨੂੰ ਭਾਰੀ ਨੁਕਸਾਨ ਹੋ ਰਿਹਾ ਹੈ।ਪਿਛਲੇ 4 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਾਹਮਣੇ NHAI ਬੇਵੱਸ ਨਜ਼ਰ ਆ ਰਹੀ ਹੈ। ਧਰਨੇ ‘ਚ ਹੌਲੀ-ਹੌਲੀ ਕਿਸਾਨਾਂ ਦੀ ਗਿਣਤੀ ਵਧਦੀ ਜਾ ਰਹੀ ਹੈ।

ਧਰਨਾ ਦੇ ਰਹੇ ਕਿਸਾਨ ਆਪਣੀ ਮੰਗਾਂ ‘ਤੇ ਅੜੇ ਹੋਏ ਹਨ ਕਿ ਪ੍ਰਤੀ ਵਾਹਨ ਟੋਲ 150 ਰੁਪਏ ਹੋਣਾ ਚਾਹੀਦਾ ਹੈ, ਪਰ NHAl ਦੇ ਅਧਿਕਾਰੀ ਕਿਸਾਨਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੇ ਹਨ। ਜਿਸ ਕਾਰਨ ਦਿਨੋਂ ਦਿਨ ਲਾਡੋਵਾਲ ਟੋਲ ਪਲਾਜ਼ਾ ‘ਤੇ ਹੌਲੀ-ਹੌਲੀ ਕਿਸਾਨਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਪ੍ਰਦਰਸ਼ਨਕਾਰੀਆਂ ਕਿਸਾਨਾਂ ਨੂੰ ਆਸ-ਪਾਸ ਦੇ ਪਿੰਡਾਂ ਤੋਂ ਲੰਗਰ ਦੀ ਮਦਦ ਭੇਜੀ ਜਾ ਰਹੀ ਹੈ।

ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਨੇ ਕਿਹਾ ਕਿ ਅੱਜ ਲੋਕਾਂ ਨੂੰ ਘਰਾਂ ਤੋਂ ਬਾਹਰ ਆਉਣ ਦੀ ਲੋੜ ਹੈ। NHAI ਵੱਲੋਂ ਕੀਤੀ ਜਾ ਰਹੀ ਲੁੱਟ ਬੰਦ ਹੋਣੀ ਚਾਹੀਦੀ ਹੈ। ਲੁਧਿਆਣਾ ਤੋਂ ਫਿਲੌਰ ਜਾਣ ਵਾਲਿਆਂ ਨੂੰ 425 ਰੁਪਏ ਦੇਣੇ ਪੈਂਦੇ ਹਨ, ਜੋ ਲੋਕਾਂ ਦੀਆਂ ਜੇਬਾਂ ‘ਤੇ ਡਾਕਾ ਹੈ। ਦਿਲਬਾਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇੱਕ ਦਿਨ ਪਹਿਲਾਂ ਹੀ ਅਧਿਕਾਰੀਆਂ ਨਾਲ ਗੱਲ ਕਰਕੇ ਮੰਗ ਪੱਤਰ ਸੌਂਪਿਆ ਸੀ ਪਰ ਕਿਸੇ ਨੇ ਹੱਲ ਕੱਢਣ ਦੀ ਕੋਸ਼ਿਸ਼ ਨਹੀਂ ਕੀਤੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article