Tuesday, December 24, 2024
spot_img

ਪ੍ਰੀ-ਮੌਨਸੂਨ ਦੀ ਪਹਿਲੀ ਬਾਰਿਸ਼ ਤੋਂ ਪੰਜਾਬੀਆਂ ਨੂੰ ਮਿਲੀ ਰਾਹਤ

Must read

ਪੰਜਾਬ ‘ਚ ਸੋਮਵਾਰ ਨੂੰ ਪ੍ਰੀ-ਮਾਨਸੂਨ ਦੇ ਆਉਣ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ। ਦੁਪਹਿਰ ਬਾਅਦ ਹਲਕੀ ਬਾਰਿਸ਼ ਨੇ ਗਰਮੀ ਨੂੰ ਘੱਟ ਕੀਤਾ। ਮੌਸਮ ਵਿਭਾਗ ਮੁਤਾਬਕ ਹਰ ਰੋਜ਼ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਜਾਰੀ ਰਹੇਗੀ। ਅਗਲੇ ਕੁਝ ਦਿਨਾਂ ਵਿੱਚ ਮਾਨਸੂਨ ਵੀ ਆ ਜਾਵੇਗਾ।

ਸੋਮਵਾਰ ਨੂੰ ਦੁਪਹਿਰ ਤੱਕ ਕਾਫੀ ਗਰਮੀ ਰਹੀ ਪਰ ਬਾਅਦ ਦੁਪਹਿਰ ਰਾਜਪੁਰਾ, ਡੇਰਾਬੱਸੀ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਬੱਸੀ ਪਠਾਣਾਂ ‘ਚ ਹਨੇਰੀ ਦੇ ਨਾਲ-ਨਾਲ ਹਲਕੀ ਬਾਰਿਸ਼ ਕਾਰਨ ਮੌਸਮ ‘ਚ ਬਦਲਾਅ ਆਇਆ। ਵਿਭਾਗ ਨੇ ਬੁੱਧਵਾਰ ਨੂੰ ਕੁਝ ਇਲਾਕਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਮੀਂਹ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ ਵਿੱਚ 0.5 ਡਿਗਰੀ ਦਾ ਮਾਮੂਲੀ ਵਾਧਾ ਵੀ ਦੇਖਿਆ ਗਿਆ। ਬਠਿੰਡਾ ਤੇ ਸਮਰਾਲਾ 44.5 ਡਿਗਰੀ ਨਾਲ ਸਭ ਤੋਂ ਗਰਮ ਰਹੇ। ਵੱਧ ਤੋਂ ਵੱਧ ਤਾਪਮਾਨ ਅਜੇ ਵੀ ਆਮ ਨਾਲੋਂ 3.8 ਡਿਗਰੀ ਵੱਧ ਹੈ। ਮੰਗਲਵਾਰ ਨੂੰ ਵੀ 13 ਜ਼ਿਲ੍ਹਿਆਂ ਲਈ ਯੈਲੋ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ, ਪਰ ਮੌਨਸੂਨ ਤੋਂ ਪਹਿਲਾਂ ਦੀਆਂ ਬਾਰਿਸ਼ਾਂ ਰਾਜ ਦੇ ਕੁਝ ਸਥਾਨਾਂ ‘ਤੇ ਰਾਹਤ ਦਿੰਦੀਆਂ ਰਹਿਣਗੀਆਂ।

ਮੌਸਮ ਵਿਭਾਗ ਅਨੁਸਾਰ ਘੱਟੋ-ਘੱਟ ਤਾਪਮਾਨ ਵਿੱਚ ਵੀ 0.8 ਡਿਗਰੀ ਦਾ ਵਾਧਾ ਹੋਇਆ ਹੈ ਅਤੇ ਇਹ ਵੀ ਔਸਤ ਨਾਲੋਂ 3.4 ਡਿਗਰੀ ਵੱਧ ਬਣਿਆ ਹੋਇਆ ਹੈ। ਪਠਾਨਕੋਟ ਵਿੱਚ ਸਭ ਤੋਂ ਘੱਟ ਤਾਪਮਾਨ 27.6 ਡਿਗਰੀ ਦਰਜ ਕੀਤਾ ਗਿਆ। ਇਸੇ ਤਰ੍ਹਾਂ 10 ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੋਂ ਉਪਰ ਦਰਜ ਕੀਤਾ ਗਿਆ ਹੈ।

ਸੋਮਵਾਰ ਨੂੰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਪ੍ਰੀ ਮਾਨਸੂਨ ਅਤੇ ਪੱਛਮੀ ਗੜਬੜੀ ਕਾਰਨ ਮੀਂਹ ਪਿਆ। ਰੋਜ਼ਾਨਾ ਦੇ ਆਧਾਰ ‘ਤੇ ਕੁਝ ਹਿੱਸਿਆਂ ਵਿੱਚ ਮੀਂਹ ਜਾਰੀ ਰਹੇਗਾ ਅਤੇ ਬੁੱਧਵਾਰ ਨੂੰ ਰਾਜ ਵਿੱਚ ਹੋਰ ਬਾਰਿਸ਼ ਹੋਣ ਦੀ ਸੰਭਾਵਨਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article