Sunday, October 6, 2024
spot_img

Big Breaking : ਪੰਜਾਬੀ ਫ਼ਿਲਮ ਇੰਡਸਟਰੀ ਦੇ ਇਸ ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ

Must read

ਪੰਜਾਬੀ ਸਿਨੇਮਾ ਜਗਤ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਅਚਾਨਕ ਦੇਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਬੀਤੇ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਸੀ। ਉਨ੍ਹਾਂ ਦੀ ਅਚਾਨਕ ਮੌਤ ਪੰਜਾਬੀ ਸਿਨੇਮਾ ਜਗਤ ਵਿੱਚ ਨਾ ਪੂਰਾ ਹੋਣ ਵਾਲਾ ਘਾਟਾ ਹੈ। ਬਠਿੰਡੇ ਦੇ ਜੰਮਪਲ ਚਰਨਜੀਤ ਸੰਧੂ ਰੰਗ-ਮੰਚ ਨਾਲ ਜੁੜੇ ਹੋਏ ਸੀ।

ਅਦਾਕਾਰ ਚਰਨਜੀਤ ਨੇ ਟੋਨੀ ਬਾਤਿਸ਼ ਤੋਂ ਨਾਟਕੀ ਪੇਸ਼ਕਾਰੀ ਦੇ ਗੁਰ ਸਿੱਖੇ ਅਤੇ ਬਹੁਤ ਸਾਰੇ ਨਾਟਕਾਂ ਵਿਚ ਕੰਮ ਕੀਤਾ। ਇੱਕ ਵਧੀਆ ਅਦਾਕਾਰ ਹੋਣ ਦੇ ਨਾਲ ਨਾਲ ਉਨ੍ਹਾਂ ਨੇ ਰੇਡੀਓ ‘ਤੇ ਵੀ ਆਪਣੀਆਂ ਸੇਵਾਵਾਂ ਦਿੱਤੀਆਂ ਸਨ। ਇੰਗਲੈਂਡ ਵਿਚ ਵੱਖ ਵੱਖ ਰੇਡੀਓ, ਟੀ. ਵੀ. ਪ੍ਰੋਗਰਾਮ ਕਰਕੇ ਪੰਜਾਬੀ ਸਰੋਤਿਆਂ ਅਤੇ ਦਰਸ਼ਕਾਂ ਦੇ ਦਿਲਾਂ ਵਿਚ ਥਾਂ ਬਣਾਈ। ਚਰਨਜੀਤ ਸੰਧੂ ਨੇ ਫਿਲਮਾਂ ਬਣਾਉਣ ਤੋਂ ਇਲਾਵਾ ਕਈ ਹਿੱਟ ਪੰਜਾਬੀ ਫਿਲਮਾਂ ਵਿੱਚ ਕੰਮ ਵੀ ਕੀਤਾ। ਜਿਸ ਵਿਚ ਪੰਜਾਬ ਸਿੰਘ, ਜ਼ੋਰਾ ਦੱਸ ਨੰਬਰੀਆ, ਦੁੱਲਾ ਵੈਲੀ, ਅੰਗਰੇਜ਼ ਆਦਿ ਸ਼ਾਮਲ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article