Sunday, October 6, 2024
spot_img

ਸੰਸਦ ਮੈਂਬਰ ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲ੍ਹੀ ਕਰਨ ਲਈ ਨੋਟਿਸ ਜਾਰੀ

Must read

ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਵਿੰਦਰ ਸਿੰਘ ਰੰਧਾਵਾ ਨੂੰ ਵਿਧਾਇਕਾਂ ਵਜੋਂ ਅਲਾਟ ਕੀਤੇ ਨਿਵਾਸਾਂ ਨੂੰ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਨਿਯਮਾਂ ਅਨੁਸਾਰ 20 ਜੂਨ ਤੋਂ 15 ਦਿਨਾਂ ਦੇ ਅੰਦਰ – ਅੰਦਰ ਘਰ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਦੱਸ ਦਈਏ ਕਿ ਉਹ ਨਿਰਧਾਰਤ ਸਮੇਂ ਤੋਂ ਬਾਅਦ ਵੀ ਜੇਕਰ ਕੁਝ ਸਮੇਂ ਲਈ ਇਥੇ ਰਹਿੰਦੇ ਹਨ ਤਾਂ ਇਸ ਦੌਰਾਨ ਉਨ੍ਹਾਂ ਨੂੰ ਉਚਿਤ ਕਿਰਾਇਆ ਅਦਾ ਕਰਨਾ ਹੋਵੇਗਾ।
ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਚੁਣੇ ਜਾਣ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਦੇ ਵਿਧਾਇਕ ਸਨ। ਜਦਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਗਿੱਦੜਬਾਹਾ ਤੋਂ ਵਿਧਾਇਕ ਸਨ। ਹੁਣ ਉਹ ਲੁਧਿਆਣਾ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਦੋਵਾਂ ਨੇ ਹੁਣ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਵਿਧਾਨ ਸਭਾ ਸਪੀਕਰ ਨੇ ਵੀ ਅਸਤੀਫਾ ਪ੍ਰਵਾਨ ਕਰ ਲਿਆ ਹੈ। ਅਜਿਹੇ ‘ਚ ਉਨ੍ਹਾਂ ਨੂੰ ਹੁਣ ਸਰਕਾਰੀ ਘਰ ਖਾਲੀ ਕਰਨਾ ਪਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article