Sunday, October 6, 2024
spot_img

ਭਾਰਤੀ ਹਵਾਈ ਸੈਨਾ ‘ਚ ਭਰਤੀ ਲਈ ਉਮੀਦਵਾਰ 8 ਤੋਂ 28 ਜੁਲਾਈ ਤੱਕ ਇੰਝ ਕਰ ਸਕਦੇ ਹਨ ਅਪਲਾਈ; ਪੜ੍ਹੋ ਵੇਰਵਾ

Must read

ਫਾਜ਼ਿਲਕਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਨੀਪੱਥ ਸਕੀਮ ਤਹਿਤ ਭਾਰਤੀ ਹਵਾਈ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 8 ਜੁਲਾਈ 2024 ਤੋਂ 28 ਜੁਲਾਈ 2024 ਤੱਕ ਆਨਲਾਇਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ। ਇਸ ਸਬੰਧੀ (02/2025 ਇਨਟੇਕ) ਲਈ ਆਨਲਾਈਨ ਪ੍ਰੀਖਿਆ 18 ਅਕਤੂਬਰ 2024 ਤੋਂ ਹੋਣੀ ਹੈ।

ਉਨ੍ਹਾਂ ਕਿਹਾ ਕਿ ਅਗਨੀਪੱਥ ਸਕੀਮ ਤਹਿਤ ਅਗਨੀਵੀਰਵਾਯੂ ਦੀ ਚਾਰ ਸਾਲਾਂ ਲਈ ਭਰਤੀ ਕੀਤੀ ਜਾਂਦੀ ਹੈ। ਭਰਤੀ ਦੀ ਰਜਿਸਟਰੇਸ਼ਨ ਲਈ ਬਿਨੈਕਾਰ https://agnipathvayu.cdac.in ਵੈਬ ਪੋਰਟਲ ‘ਤੇ ਲਾਗਇਨ ਕਰ ਸਕਦੇ ਹਨ। ਬਿਨੈਕਾਰ ਅਗਨਵੀਰਵਾਯੂ ਦੀ ਭਰਤੀ ਹੋਣ ਲਈ ਆਪਣਾ ਬਿਨੈ ਸਿਰਫ ਆਨਲਾਈਨ ਮਾਧਿਅਮ ਰਾਹੀਂ ਹੀ ਭੇਜਣ।

ਜਿਨ੍ਹਾਂ ਉਮੀਦਵਾਰਾਂ ਦੀ ਜਨਮ ਮਿਤੀ 3 ਜੁਲਾਈ 2004 ਅਤੇ 03 ਜਨਵਰੀ 2008 ਵਿਚਕਾਰ (ਦੋਵੇ ਤਰੀਕਾਂ ਮਿਲਾ ਕੇ) ਹੋਵੇ, ਉਹ ਅਪਲਾਈ ਕਰ ਸਕਦਾ ਹੈ। ਇਸ ਭਰਤੀ ਲਈ ਸਿਰਫ ਅਣਵਿਆਹੇ ਲੜਕੇ ਜਾਂ ਲੜਕੀਆਂ ਹੀ ਅਪਲਾਈ ਕਰ ਸਕਦੇ ਹਨ ਅਤੇ ਬਿਨੈਕਾਰ ਨੂੰ ਭਰਤੀ ਸਮੇਂ ਅਣਵਿਆਹੇ ਦਾ ਸਰਟੀਫਿਕੇਟ ਵੀ ਦੇਣਾ ਹੋਵੇਗਾ। ਵਿਦਿਅਕ ਯੋਗਤਾ ਅਤੇ ਹੋਰ ਵਧੇਰੇ ਜਾਣਕਾਰੀ ਬਿਨੈਕਾਰ ਭਾਰਤੀ ਹਵਾਈ ਸੈਨਾ ਦੀ ਵੈਬ ਸਾਈਟ https://agnipathvayu.cdac.in ‘ਤੇ ਹਾਸਲ ਕਰ ਸਕਦਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article