Saturday, October 5, 2024
spot_img

ਮਾਣ ਵਾਲੀ ਗੱਲ : ਅਜਨਾਲਾ ਦੇ ਨੌਜਵਾਨ ਨੇ ਪਾਵਰਲਿਫਟਿੰਗ ‘ਚ ਜਿੱਤਿਆ ਸੋਨ ਤਗਮਾ

Must read

ਦੱਖਣੀ ਅਫਰੀਕਾ ਚ ਹੋਈਆਂ ਸਨਫਿਸਟ ਅਰਨੋਲਡ ਕਲਾਸਿਕ ਖੇਡਾਂ ਵਿੱਚ ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਚਮਿਆਰੀ ਦੇ ਨੌਜਵਾਨ ਗੁਰਕਮਲਦੀਪ ਸਿੰਘ ਨੇ ਪਾਵਰ ਲਿਫਟਿੰਗ ਵਿੱਚ ਗੋਲਡ ਮੈਡਲ ਜਿੱਤ ਕੇ ਆਪਣੇ ਪਰਿਵਾਰ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਜਿਸ ਨੂੰ ਲੈਕੇ ਪਰਿਵਾਰ ਅਤੇ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਹੈ। ਉਥੇ ਹੀ 18 ਸਾਲਾਂ ਨੌਜਵਾਨ ਗੁਰਕਮਲਦੀਪ ਸਿੰਘ ਦਾ ਪਰਿਵਾਰ ਵੱਲੋਂ ਮੂੰਹ ਮਿੱਠਾ ਅਤੇ ਹਾਰ ਪਾ ਕੇ ਸਵਾਗਤ ਕੀਤਾ ਗਿਆ।

ਨੌਜਵਾਨ ਗੁਰਕਮਲਦੀਪ ਸਿੰਘ ਨੇ ਕਿਹਾ ਕਿ ਦੱਖਣੀ ਅਫਰੀਕਾ ਵਿੱਚ ਹੋਈਆਂ ਖੇਡਾਂ ਵਿੱਚ ਉਸ ਨੇ ਪਾਵਰਲਿਫਟਿੰਗ ਵਿੱਚੋਂ ਗੋਲਡ ਮੈਡਲ ਜਿੱਤਿਆ ਹੈ। ਜਿਸ ਦੇ ਚਲਦੇ ਉਸ ਨੂੰ ਬਹੁਤ ਖੁਸ਼ੀ ਹੈ ਕਿ ਉਸ ਦੇ ਪਰਿਵਾਰ ਵੱਲੋਂ ਉਸ ਦਾ ਸਵਾਗਤ ਕੀਤਾ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article