ਚੰਡੀਗੜ੍ਹ, 14 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੋਟਾਂ ਦੌਰਾਨ ਜਲੰਧਰ ਵਾਸੀਆਂ ਨਾਲ ਕੀਤਾ ਵਾਅਦਾ ਜਲਦ ਪੂਰਾ ਕਰਨਗੇ। ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਜਲੰਧਰ ਪੱਛਮੀ ਸੀਟ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਅਗਲੇ ਹਫਤੇ ਮੰਤਰੀ ਬਣਾਉਣ ਦਾ ਐਲਾਨ ਕਰ ਸਕਦੇ ਹਨ, ਕਿਉਂਕਿ ਸੰਗਰੂਰ ਲੋਕ ਸਭਾ ਚੋਣਾਂ ਵਿੱਚ ਕੈਬਨਿਟ ਮੰਤਰੀ ਗੁਰਮੀਤ ਮੀਤ ਹੇਅਰ ਦੇ ਚੋਣ ਜਿੱਤਣ ਤੋਂ ਬਾਅਦ ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਥਾਂ ਕੋਈ ਨਵਾਂ ਮੰਤਰੀ ਨਹੀਂ ਬਣਾਇਆ ਗਿਆ ਹੈ।
ਅਜਿਹੇ ‘ਚ ਸਿਆਸੀ ਮਾਹਿਰਾਂ ਦੇ ਅਨੁਸਾਰ ਜਲੰਧਰ ਤੋਂ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਸੂਬੇ ਦੇ ਖੇਡ ਮੰਤਰੀ ਬਣ ਸਕਦੇ ਹਨ। ਜਲੰਧਰ ਖੇਡ ਉਦਯੋਗ ਦਾ ਧੁਰਾ ਹੋਣ ਕਰਕੇ ਇਹ ਵਿਭਾਗ ਉਨ੍ਹਾਂ ਲਈ ਵਧੇਰੇ ਢੁੱਕਵਾਂ ਮੰਨਿਆ ਜਾਂਦਾ ਹੈ। ਸੂਤਰਾਂ ਦੀ ਮੰਨੀਏ ਤਾਂ ਪੰਜਾਬ ਸਰਕਾਰ ਵੱਲੋਂ ਮੰਤਰੀ ਮੰਡਲ ਵਿੱਚ ਕੋਈ ਬਹੁਤਾ ਫੇਰਬਦਲ ਨਹੀਂ ਕੀਤਾ ਗਿਆ ਹੈ। ਕੇਵਲ ਭਗਤ ਨੂੰ ਹੀ ਮੰਤਰੀ ਬਣਾਇਆ ਜਾਵੇਗਾ।