ਪੰਜਾਬ ਦੇ ਸ਼ਰਾਬ ਕਾਰੋਬਾਰੀ ਅਤੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਦੀਪ ਮਲਹੋਤਰਾ ਅਤੇ ਉਸਦੇ ਹਿੱਸੇਦਾਰਾਂ ਦੇ ਘਰਾਂ ਅੱਜ ਸਵੇਰੇ ED ਵਲੋਂ ਛਾਪੇਮਾਰੀ ਕੀਤੀ ਗਈ।ਇਸ ਤੋਂ ਇਲਾਵਾ ਸੂਬੇ ਵਿੱਚ ਇਹਨ੍ਹਾਂ ਦੇ ਵੱਖ-ਵੱਖ ਟਿਕਾਣਿਆਂ ‘ਤੇ ਵੀ ਛਾਪੇਮਾਰੀ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਅੱਜ ਸਵੇਰੇ ED ਨੇ ਸ਼੍ਰੋਮਣੀ ਅਕਾਲੀ ਦਲ ਦੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਤੇ ਪ੍ਰਸਿੱਧ ਸ਼ਰਾਬ ਕਾਰੋਬਾਰੀ ਤੇ ਉਸ ਦੇ ਹਿੱਸੇਦਾਰਾਂ ਦੇ ਟਿਕਾਣਿਆਂ ਤੇ ਛਾਪੇਮਾਰੀ ਕੀਤੀ ਗਈ। ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੀ ਜੀਰਾ ਸਥਿਤ ਸ਼ਰਾਬ ਫੈਕਟਰੀ ਵਿੱਚ ED ਦੀਆਂ ਗੱਡੀਆਂ ਪੁੱਜੀਆਂ। ED ਦੇ ਅਧਿਕਾਰੀਆਂ ਨੇ ਜਾਂਚ ਦੌਰਾਨ ਕਿਸੇ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ। ED ਰੇਡ ਦੌਰਾਨ ਜਰੂਰੀ ਕਾਗਜ਼ਾਤ ਅਤੇ ਹੋਰ ਸਮਾਨ ਨੂੰ ਆਪਣੇ ਕਬਜ਼ੇ ਵਿੱਚ ਲਿਆ ਹੈ। ਇਸ ਤੋਂ ਪਹਿਲਾਂ ਇਨਕਮ ਟੈਕਸ ਵਿਭਾਗ ਵੀ ਛਾਪੇਮਾਰੀ ਕਰ ਚੁੱਕਾ ਹੈ। ਈਡੀ ਦੀ ਟੀਮ ਨੇ ਇਸ ਛਾਪੇਮਾਰੀ ਬਾਰੇ ਕਿਸੇ ਨੂੰ ਕੋਈ ਸੂਚਨਾ ਨਹੀਂ ਦਿੱਤੀ ਅਤੇ ਨਾ ਹੀ ਇਸ ਮੁੱਦੇ ਤੇ ਮੀਡੀਆ ਨਾਲ ਕੋਈ ਗੱਲਬਾਤ ਕੀਤੀ। ED ਦੀ ਟੀਮ ਦੇ ਨਾਲ ਖੁਫੀਆ ਵਿਭਾਗ ਅਤੇ ਜਿਲਾ ਪੁਲਿਸ ਤੋਂ ਇਲਾਵਾ ਬਾਕੀ ਸੂਬਿਆਂ ਦੀ ਪੁਲਿਸ ਵੀ ਮੌਜੂਦ ਸੀ।