Sunday, November 24, 2024
spot_img

ਲੋਕਾਂ ਦੇ ਕਰੋੜਾਂ ਰੁਪਏ ਦਾ ਗਬਨ ਕਰਨ ਵਾਲੀ ਏਸ ਵੱਡੀ ਕੰਪਨੀ ਦਾ ਡਾਇਰੈਕਟਰ ਹੋਇਆ ਗਿਰਫ਼ਤਾਰ, ਜਾਣੋ ਕਿਹੜੇ ਦੇਸ਼ ਲੱਗਿਆ ਸੀ ਭੱਜਣ

Must read

ਐਸਆਈਟੀ ਨੇ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ ਮਾਮਲੇ ਵਿੱਚ ਸਨਰਜੀਵਨ ਇਨਫਰਾਸਟਰੱਕਚਰ ਐਂਡ ਪ੍ਰੋਜੈਕਟਸ ਪ੍ਰਾਈਵੇਟ ਲਿਮਟਿਡ ਦੇ ਭਗੌੜੇ ਡਾਇਰੈਕਟਰ ਪ੍ਰਸ਼ਾਂਤ ਮਾਂਜਰੇਕਰ ਨੂੰ ਮੁੰਬਈ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਉਹ ਮੁੰਬਈ ਤੋਂ ਦੁਬਈ ਭੱਜਣ ਦੀ ਤਿਆਰੀ ਕਰ ਰਿਹਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਪਿੰਡ ਘੋਲੂਮਾਜਰਾ ਤਹਿਸੀਲ ਡੇਰਾਬੱਸੀ ਜਿਲਾ ਐਸ.ਏ.ਐਸ.ਨਗਰ ਵਿਖੇ ਪੀ.ਏ.ਸੀ.ਐਲ ਦੀਆਂ ਜਾਇਦਾਦਾਂ ਦੀ ਗੈਰ-ਕਾਨੂੰਨੀ ਵਿਕਰੀ ਕਰਨ ਦੇ ਸਬੰਧ ਵਿੱਚ ਥਾਣਾ ਸਦਰ ਸਿਟੀ ਜ਼ੀਰਾ ਜਿਲਾ ਫ਼ਿਰੋਜ਼ਪੁਰ ਵਿਖੇ ਦਰਜ ਕਰਵਾਈ ਗਈ ਐਫ.ਆਈ.ਆਰ. ਵਿੱਚ ਭਗੌੜਾ ਸੀ। ਮੁਲਜ਼ਮਾਂ ਨੂੰ ਪਤਾ ਸੀ ਕਿ ਸੁਪਰੀਮ ਕੋਰਟ ਨੇ ਪਹਿਲਾਂ ਹੀ ਪਿੰਡ ਘੋਲੂਮਾਜਰਾ ਅਤੇ ਹੋਰ ਥਾਵਾਂ ’ਤੇ ਪੀ.ਏ.ਸੀ.ਐਲ ਕੰਪਨੀ ਦੀ ਕਿਸੇ ਵੀ ਜਾਇਦਾਦ ਨੂੰ ਵੇਚਣ ’ਤੇ ਪਾਬੰਦੀ ਲਾ ਦਿੱਤੀ ਹੈ।
ਫੈਨੋਮੀਨਲ ਕੰਸਟਰਕਸ਼ਨ ਪ੍ਰਾਈਵੇਟ ਲਿਮਟਿਡ ਅਤੇ ਸਨਰੰਜੀਵਨ ਇਨਫਰਾਸਟਰੱਕਚਰ ਐਂਡ ਪ੍ਰੋਜੈਕਟਸ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰਾਂ ਅਤੇ ਪ੍ਰਮੋਟਰਾਂ ਨੇ ਹੋਰਨਾਂ ਨਾਲ ਮਿਲ ਕੇ ਸਾਲ 2018-19 ਵਿੱਚ ਪਿੰਡ ਘੋਲੂਮਾਜਰਾ ਵਿੱਚ ਪੀ.ਏ.ਸੀ.ਐਲ. ਦਾ ਗਠਨ ਕੀਤਾ ਸੀ। ਅਦਾਲਤ ਵੱਲੋਂ ਵਿਵਾਦਤ ਘੋਸ਼ਿਤ 115 ਵਿੱਘੇ ਜ਼ਮੀਨ ‘ਤੇ ਬੇਲਾ ਵਿਸਟਾ-01 ਅਤੇ ਬੇਲਾ ਵਿਸਟਾ-02 ਨਾਂ ਦੀਆਂ ਦੋ ਕਲੋਨੀਆਂ ਵਿਕਸਤ ਕੀਤੀਆਂ ਗਈਆਂ ਸਨ।
ਮੁਲਜ਼ਮ ਡਿਵੈਲਪਰਾਂ ਨੇ ਦੋਵਾਂ ਕਲੋਨੀਆਂ ਵਿੱਚ ਲੋਕਾਂ ਨੂੰ ਪਲਾਟ ਅਤੇ ਮਕਾਨ ਵੇਚ ਕੇ ਮੋਟੀ ਕਮਾਈ ਕੀਤੀ। ਜਿਸ ਕਾਰਨ ਵਿਜੀਲੈਂਸ ਬਿਊਰੋ ਵੱਲੋਂ ਉਕਤ ਕੰਪਨੀਆਂ ਦੇ ਪ੍ਰਮੋਟਰਾਂ ਨੂੰ ਉਕਤ ਮਾਮਲੇ ਨਾਲ ਜੋੜਿਆ ਗਿਆ।
ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਦਾ ਟਰਾਂਜ਼ਿਟ ਰਿਮਾਂਡ ਲੈ ਲਿਆ ਗਿਆ ਹੈ ਅਤੇ ਉਸ ਨੂੰ ਪੰਜਾਬ ਦੀ ਸਬੰਧਤ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article