ਪਾਕਿਸਤਾਨੀ ਗਾਇਕ ਰਾਹਤ ਫਤਿਹ ਅਲੀ ਖਾਨ ਨੂੰ ਦੁਬਈ 'ਚ ਗ੍ਰਿਫਤਾਰ ਕੀਤੇ ਜਾਣ ਦੀ ਖਬਰ ਹੈ। ਦੁਬਈ ਪੁਲਸ ਦੇ ਸੂਤਰਾਂ ਮੁਤਾਬਕ ਫਤਿਹ ਅਲੀ ਖਾਨ ਨੂੰ ਉਨ੍ਹਾਂ ਦੇ ਸਾਬਕਾ ਮੈਨੇਜਰ ਸਲਮਾਨ ਅਹਿਮਦ ਦੀ ਮਾਣਹਾਨੀ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਫਤਿਹ ਅਲੀ ਖਾਨ ਸੋਮਵਾਰ ਸਵੇਰੇ ਇਕ ਸੰਗੀਤ ਪ੍ਰੋਗਰਾਮ ਲਈ ਲਾਹੌਰ ਤੋਂ ਦੁਬਈ ਪਹੁੰਚੇ। ਪਰ ਪੁਲਿਸ ਨੇ ਉਸਨੂੰ ਇਮੀਗ੍ਰੇਸ਼ਨ ਸੈਂਟਰ ਤੋਂ ਹਿਰਾਸਤ ਵਿੱਚ ਲੈ ਲਿਆ ਹੈ।ਰਾਹਤ ਫਤਿਹ ਅਲੀ ਖਾਨ ਨੂੰ ਬੁਰਜ ਦੁਬਈ ਥਾਣੇ ਲਿਜਾਇਆ ਗਿਆ ਹੈ। ਹਾਲਾਂਕਿ ਰਾਹਤ ਫਤਿਹ ਅਲੀ ਖਾਨ ਦੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਹਿਰਾਸਤ ਦੀ ਖਬਰ ਨੂੰ ਖਾਰਜ ਕਰ ਦਿੱਤਾ ਗਿਆ ਹੈ।