ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਵਿੱਚ ਸੱਪ ਦੇ ਡੱਸਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਲਾਸ਼ਾਂ ਦਾ ਪੋਸਟ ਮਾਰਟਮ ਕਰਨ ਤੋਂ ਬਾਅਦ ਉਹਨਾਂ ਦੇ ਰਿਸ਼ਤੇਦਾਰਾਂ ਦੇ ਹਵਾਲੇ ਕਰ ਦਿੱਤੀਆਂ ਜਾਣਗੀਆਂ।
ਪਹਿਲੇ ਮਾਮਲਾ ਥਾਣਾ ਜਮਾਲਪੁਰ ਦੇ ਏਐਸਆਈ ਮਲਕੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਸੰਜੇ ਗਾਂਧੀ ਕਲੋਨੀ ਵਿੱਚ ਇੱਕ ਘਰ ਵਿੱਚ ਸੱਪ ਵੜ ਗਿਆ। ਉਸ ਨੇ ਕਮਰੇ ‘ਚ ਸੌਂ ਰਹੇ ਵਿਅਕਤੀ ‘ਤੇ ਹਮਲਾ ਕਰ ਦਿੱਤਾ। ਸੱਪ ਦੇ ਡੰਗਣ ਤੋਂ ਬਾਅਦ ਵਿਅਕਤੀ ਨੇ ਕਾਫੀ ਰੌਲਾ ਪਾਇਆ। ਇਲਾਜ ਕਰਵਾਉਣ ਦੀ ਬਜਾਏ ਉਹ ਸਾਰੀ ਰਾਤ ਸੱਪ ਨੂੰ ਮਾਰਨ ਦੀ ਕੋਸ਼ਿਸ਼ ਕਰਦਾ ਰਿਹਾ। ਸਵੇਰੇ ਲੋਕਾਂ ਨੂੰ ਉਸ ਦੇ ਕਮਰੇ ਵਿੱਚ ਵਿਅਕਤੀ ਦੀ ਲਾਸ਼ ਮਿਲੀ। ਮ੍ਰਿਤਕ ਦਾ ਨਾਂ ਬਾਬਨ ਹੈ। ਜਦੋਂ ਸਵੇਰੇ ਲੋਕਾਂ ਨੇ ਪੁਲੀਸ ਨੂੰ ਸੂਚਿਤ ਕੀਤਾ ਤਾਂ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੁਰਦਾਘਰ ਵਿੱਚ ਰਖਵਾਇਆ।
ਦੂਜਾ ਮਾਮਲਾ ਵਿੱਚ ਦੇਰ ਰਾਤ ਕਟਾਣੀ ਕਲਾਂ ਚੌਕੀ ਅਧੀਨ ਪੈਂਦੇ ਮਾਨ ਨਗਰ ਇਲਾਕੇ ਵਿੱਚ ਧਰਮਿੰਦਰ ਨਾਂ ਦੇ 20 ਸਾਲਾ ਨੌਜਵਾਨ ਨੂੰ ਸੱਪ ਨੇ ਡੰਗ ਲਿਆ। ਧਰਮਿੰਦਰ ਦੇ ਜੀਜਾ ਸਰਵਨ ਨੇ ਦੱਸਿਆ ਕਿ ਧਰਮਿੰਦਰ ਆਪਣੇ ਮਾਤਾ-ਪਿਤਾ ਨਾਲ ਕਮਰੇ ‘ਚ ਸੌਂ ਰਿਹਾ ਸੀ। ਰਾਤ ਕਰੀਬ 3 ਵਜੇ ਉਸ ਨੂੰ ਸੱਪ ਨੇ ਡੰਗ ਲਿਆ। ਉਸ ਨੇ ਰੌਲਾ ਪਾਇਆ। ਪਰਿਵਾਰ ਵਾਲੇ ਉਸ ਨੂੰ ਡਾਕਟਰ ਕੋਲ ਲੈ ਗਏ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਰਖਵਾਇਆ ਗਿਆ ਹੈ।