Thursday, September 19, 2024
spot_img

ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਦਾ ਕੀਤਾ ਪਰਦਾਫਾਸ਼, ਨਸ਼ਾ ਤਸਕਰਾਂ ਦੇ 2 ਸੰਚਾਲਕ ਗ੍ਰਿਫਤਾਰ

Must read

ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕਰਨ ‘ਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਇੱਕ ਖੁਫੀਆ-ਅਧਾਰਤ ਕਾਰਵਾਈ ਵਿੱਚ 1 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਜ਼ਬਤ ਕੀਤੀ ਗਈ ਹੈ। ਇਸ ਦੇ ਨਾਲ ਹੀ ਵਿਦੇਸ਼ੀ ਡਰੱਗ ਸਮੱਗਲਰਾਂ ਦੇ 2 ਸੰਚਾਲਕਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਵੱਲੋਂ ਸਾਂਝੀ ਕੀਤੀ ਗਈ ਹੈ।

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਨੈਟਵਰਕ ਦਾ ਪਰਦਾਫਾਸ਼ ਕਰਦਿਆਂ ਵਿਦੇਸ਼ੀ ਅਧਾਰਤ ਚੋਟੀ ਦੇ ਡਰੱਗ ਸਮੱਗਲਰਾਂ ਗੁਰਜੰਟ ਸਿੰਘ ਭੋਲੂ ਅਤੇ ਕਿੰਦਰਬੀਰ ਸਿੰਘ ਦੇ 2 ਸੰਚਾਲਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ਵਿੱਚੋਂ 1.07 ਕਰੋੜ ਰੁਪਏ ਦੀ ਡਰੱਗ ਮਨੀ, 1 ਪੈਸੇ ਦੀ ਗਿਣਤੀ ਕਰਨ ਵਾਲੀ ਮਸ਼ੀਨ, 1 ਕਾਰ, ਅਤੇ 2 ਮੋਬਾਈਲ ਫੋਨ ਬਰਾਮਦ ਹੋਏ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article