Friday, November 22, 2024
spot_img

ਨਿਸ਼ਾਨ ਸਾਹਿਬ ਦੇ ਪੁਸ਼ਾਕਿਆਂ ਦਾ ਰੰਗ ਬਸੰਤੀ ਜਾਂ ਸੁਰਮਈ ਹੋਵੇ : ਪੰਜ ਸਿੰਘ ਸਾਹਿਬਾਨਾਂ

Must read

ਅੰਮ੍ਰਿਤਸਰ, 29 ਜੁਲਾਈ : ਸਮੂਹ ਸਿੱਖ ਸੰਗਤਾਂ ਵਿੱਚ ਪੈਦਾ ਹੋਈ ਦੁਬਿਧਾ ਨੂੰ ਦੂਰ ਕਰਨ ਲਈ ਪੰਜ ਸਿੰਘ ਸਾਹਿਬਾਨਾਂ ਨੇ ਸਰਬ ਸੰਮਤੀ ਨਾਲ ਵੱਡਾ ਫੈਸਲਾ ਲਿਆ ਹੈ। ਫੈਸਲੇ ਦੇ ਅਨੁਸਾਰ ਨਿਸ਼ਾਨ ਸਾਹਿਬ ਦੇ ਪੁਸ਼ਾਕਿਆਂ ਦਾ ਰੰਗ ਸਿਰਫ ‘ਬਸੰਤੀ ਜਾਂ ਸੁਰਮਈ’ ਹੋਵੇ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਨਿਸ਼ਾਨ ਸਾਹਿਬ ਦੇ ਸਿਰੇ ’ਤੇ ਸਰਬਲੋਹ ਦਾ ਭਾਲਾ ਜਾਂ ਖੰਡਾ ਹੋਵੇ।
ਪੰਜ ਸਿੰਘ ਸਾਹਿਬਾਨਾਂ ਦੇ ਫੈਸਲੇ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਸਰਕੂਲਰ ਜਾਰੀ ਕੀਤਾ ਹੈ। ਜਿਸ ’ਚ ਕਿਹਾ ਗਿਆ ਹੈ ਕਿ ਗੁਰਦੁਆਰਾ ਸਾਹਿਬਾਨ ’ਚ ਲੱਗਣ ਵਾਲੇ ਨਿਸ਼ਾਨ ਸਾਹਿਬ ਦੇ ਪੁਸ਼ਾਕਿਆਂ ਦਾ ਰੰਗ ਰਹਿਤ ਮਰਿਆਦਾ ਅਨੁਸਾਰ ਬਸੰਤੀ ਜਾਂ ਸੁਰਮਈ ਹੋਵੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੰਘ ਸਾਹਿਬਾਨਾਂ ਦੇ ਇਸ ਫੈਸਲੇ ਤੋਂ ਸਮੂਹ ਸਿੱਖ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਜਾਣਕਾਰੀ ਮੁਹੱਈਆ ਕਰਵਾਈ ਜਾਵੇ।
ਪੰਜ ਸਿੰਘ ਸਾਹਿਬਾਨਾਂ ਦੇ ਇਸ ਫੈਸਲੇ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਉਨ੍ਹਾਂ ਦਾ ਫੈਸਲਾ ਕਿਸੇ ਧਰਮ ਜਾਂ ਭਗਵੇਂ ਰੰਗ ਦੇ ਖਿਲਾਫ ਨਹੀਂ ਹੈ। ਸਿਰਫ ਰਹਿਤ ਮਰਿਆਦਾ ਦੀ ਇੰਨ ਬਿੰਨ ਪਾਲਣਾ ਲਈ ਫੈਸਲਾ ਲਿਆ ਹੈ।
ਉਨ੍ਹਾਂ ਕਿਹਾ ਕਿ ਸਰਕੂਲਰ ਨੂੰ ਕਿਸੇ ਧਰਮ ਨਾਲ ਜੋੜਕੇ ਬੇਲੋੜਾ ਵਿਵਾਦ ਨਾ ਪੈਦਾ ਕੀਤਾ ਜਾਵੇ। ਫੈਸਲਾ ਕੋਈ ਨਵਾਂ ਨਹੀਂ ਹੈ ਇਹ ਰਹਿਤ ਮਰਿਆਦਾ ਦੀ ਪਾਲਣਾ ਲਈ ਸਰਕੂਲਰ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਨਿਸ਼ਾਨ ਸਾਹਿਬ ਦੇ ਸਿਰੇ ’ਤੇ ਸਰਬਲੋਹ ਦਾ ਭਾਲਾ ਜਾਂ ਖੰਡਾ ਹੋਵੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article