Friday, September 20, 2024
spot_img

ਲੁਧਿਆਣਾ ‘ਚ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਈ ਮਹਿਲਾ ਨਾਲ ਵਾਪਰੀ ਐਸੀ ਘਟਨਾ, ਪੂਰੇ ਸ਼ਹਿਰ ਛਾਇਆ ਸੰਨਾਟਾ

Must read

ਲੁਧਿਆਣਾ,5 ਅਗਸਤ : ਗਿੱਲ ਰੋਡ ‘ਤੇ ਰੇਲਵੇ ਲਾਈਨ ਨੇੜੇ ਖੇਤਾਂ ‘ਚੋਂ ਇਕ ਔਰਤ ਦੀ ਲਾਸ਼ ਮਿਲੀ ਹੈ, ਲਾਸ਼ ਨੂੰ ਦੇਖ ਕੇ ਲੋਕਾਂ ਨੇ ਤੁਰੰਤ ਰੌਲਾ ਪਾਇਆ ਅਤੇ ਇਸ ਦੀ ਪੁਲਸ ਨੂੰ ਸੂਚਨਾ ਦਿੱਤੀ। ਥਾਣਾ ਸਦਰ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ।

ਪੁਲਿਸ ਨੇ ਸ਼ੁਰੂਆਤੀ ਜਾਂਚ ਤੋਂ ਬਾਅਦ ਦੱਸਿਆ ਕੀ ਮ੍ਰਿਤਕ ਔਰਤ ਮੁੰਡੀਆ ਕਲਾਂ ਇਲਾਕੇ ਦੀ ਰਹਿਣ ਵਾਲੀ 35 ਸਾਲਾ ਸੰਦੀਪ ਕੌਰ ਹੈ। ਪੁਲਸ ਨੇ ਔਰਤ ਦੀ ਪਹਿਚਾਣ ਕਰਨ ਤੋਂ ਬਾਅਦ ਉਸ ਦੇ ਪਰਿਵਾਰ ਨਾਲ ਸੰਪਰਕ ਕੀਤਾ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕਤਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੇ ਪਿਤਾ ਸ਼ਮਸ਼ੇਰ ਸਿੰਘ ਨੇ ਦਸਿਆ ਕਿ ਉਸ ਦੀ ਲੜਕੀ ਤਲਾਕਸ਼ੁਦਾ ਸੀ, ਜਿਸ ਦੀ 14 ਸਾਲਾ ਬੇਟੀ ਵੀ ਹੈ। ਉਹ ਹਰ ਹਫ਼ਤੇ ਮਾਡਲ ਟਾਊਨ ਦੇ ਗੁਰਦੁਆਰਾ ਸਾਹਿਬ ਵਿਖੇ ਸਤਿਸੰਗ ਵਿਚ ਸ਼ਾਮਲ ਹੁੰਦੀ ਸੀ। ਐਤਵਾਰ ਨੂੰ ਵੀ ਉਹ 10 ਵਜੇ ਆਪਣੀ ਐਕਟਿਵਾ ‘ਤੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਗਈ ਸੀ। ਜਦੋਂ ਉਹ ਵਾਪਸ ਨਾ ਆਈ ਤਾਂ ਕਰੀਬ 2 ਵਜੇ ਉਸ ਦੀ ਮਾਂ ਨੇ ਉਸ ਨੂੰ ਫ਼ੋਨ ਕੀਤਾ, ਜਦੋਂ ਫ਼ੋਨ ਬੰਦ ਹੋ ਗਿਆ ਤਾਂ ਮ੍ਰਿਤਕ ਦੀ ਮਾਂ ਨੇ ਆਪਣੇ ਪਿਤਾ ਨੂੰ ਸੂਚਿਤ ਕੀਤਾ।

ਦੇਰ ਰਾਤ ਥਾਣਾ ਸਦਰ ਦੀ ਪੁਲੀਸ ਮਹਿਲਾ ਦੇ ਘਰ ਪੁੱਜੀ। ਜਿਸ ਨੇ ਉਸ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਪਿਤਾ ਦੇ ਬਿਆਨਾਂ ‘ਤੇ ਅਣਪਛਾਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ। ਦੂਜੇ ਪਾਸੇ ਥਾਣਾ ਸਦਰ ਦੇ ਐਸਐਚਓ ਹਰਸ਼ਵੀਰ ਸਿੰਘ ਨੇ ਕਿਹਾ ਕਿ ਪੁਲੀਸ ਜਲਦੀ ਹੀ ਇਸ ਕਤਲ ਕੇਸ ਨੂੰ ਸੁਲਝਾ ਲਵੇਗੀ। ਇਸ ਮਾਮਲੇ ਵਿੱਚ ਫੋਰੈਂਸਿਕ ਮਾਹਿਰਾਂ ਦੀ ਮਦਦ ਵੀ ਲਈ ਜਾ ਰਹੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article